ਪੰਜਾਬ ਦੇ ਸਰਕਾਰੀ ਸਕੂਲਾਂ 'ਚ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮਦਿਨ

ਵਿਦਿਆਰਥੀਆਂ ਨੂੰ ਖਟਕੜਕਲਾਂ ਵਿਖੇ ਸ਼ਹੀਦ-ਏ-ਆਜ਼ਮ ਦੀ ਯਾਦ ਵਿੱਚ ਸਮਾਗਮ ਦੀਆਂ ਝਲਕੀਆਂ ਦਿਖਾਈਆਂ ਜਾਣਗੀਆਂ।ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਭਗਤ ਸਿੰਘ ਦੀਆ ਦਿਤੀਆਂ ਕੁਰਬਾਨੀਆਂ ਬਾਰੇ ਦਸਿਆ ਜਾਏਗਾ.....

ਸਾਰਾ ਦੇਸ਼ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮਦਿਨ ਦੇ ਮੌਕੇ 'ਤੇ ਉਹਨਾਂ ਨੂੰ ਯਾਦ ਕਰ ਰਿਹਾ ਹੈ। ਅੱਜ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਜਿਥੇ ਵਿਦਿਆਰਥੀਆਂ ਨੂੰ ਖਟਕੜਕਲਾਂ ਵਿਖੇ ਸ਼ਹੀਦ-ਏ-ਆਜ਼ਮ ਦੀ ਯਾਦ ਵਿੱਚ ਸਮਾਗਮ ਦੀਆਂ ਝਲਕੀਆਂ ਦਿਖਾਈਆਂ ਜਾਣਗੀਆਂ।ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਭਗਤ ਸਿੰਘ ਦੀਆ ਦਿਤੀਆਂ ਕੁਰਬਾਨੀਆਂ ਬਾਰੇ ਦਸਿਆ ਜਾਏਗਾ। ਇਸ ਦੇ ਨਾਲ ਹੀ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਕਈ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।

ਸ਼ਹੀਦ ਭਗਤ ਸਿੰਘ ਦੇ ਜਨਮਦਿਨ 'ਤੇ ਸਰਕਾਰ ਵਲੋਂ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ, ਸਗੋਂ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਅੱਜ ਸਾਰੇ ਸਰਕਾਰੀ ਸਕੂਲ ਵਿੱਚ ਖਾਸ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ। ਸਮਾਗਮ ਦੀਆ ਸਾਰੀਆਂ ਤਿਆਰੀਆਂ Eduset ਰਾਹੀਂ ਇੱਕ ਦਿਨ ਪਹਿਲਾ ਹੀ  ਪੂਰੀਆਂ ਕਰ ਲਈਆਂ ਗਈਆਂ ਹਨ।ਇਸ ਸਮਾਗਮ ਦੇ ਉਦੇਸ਼ਾਂ ਨੂੰ ਸਫ਼ਲ ਬਣਾਉਣ ਲਈ ਸਕੂਲ ਪ੍ਰਿੰਸੀਪਲ ਅਤੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।


ਦੱਸ ਦੇਈਏ ਕਿ  ਵਿਦਿਆਰਥੀਆਂ ਵਿੱਚ ਸ਼ਹੀਦ-ਏ-ਆਜ਼ਮ ਨੂੰ ਹਮੇਸ਼ਾ ਯਾਦ ਰੱਖਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਨ ਲਈ ਕਿਹਾ ਗਿਆ। ਵਿਦਿਆਰਥੀਆਂ ਲਈ  ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਥੇ ਪੋਸਟਰ ਮੇਕਿੰਗ, ਪੇਂਟਿੰਗ, ਸਲੋਗਨ ਰਾਈਟਿੰਗ ਅਤੇ ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲੈਣਗੇ ਤਾਂ ਜੋ ਉਹ ਵੀ ਦੇਸ਼ ਦੀ ਆਜ਼ਾਦੀ ਦੀ ਮਹੱਤਤਾ ਬਾਰੇ ਜਾਣੂ ਹੋ ਸਕਣ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦਾ ਹਮੇਸ਼ਾ ਸਤਿਕਾਰ ਕਰਦੇ ਰਹਿਣ।

Get the latest update about bhagat singh, check out more about government school of punjab, school event, punjab updates & Birthday anniversary of shaheed bhagat singh

Like us on Facebook or follow us on Twitter for more updates.