ਨਵੀਂ ਦਿੱਲੀ- ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਚਿੰਤਤ ਹਨ। ਵਾਹਨਾਂ ਦੇ ਈਂਧਨ 'ਤੇ ਮਹਿੰਗਾਈ ਦਾ ਅਸਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ 01 ਅਪ੍ਰੈਲ ਨੂੰ ਸਿਰਫ਼ ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ (ਸ਼ਨੀਵਾਰ) 02 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 102.61 ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਦੱਸ ਦੇਈਏ ਕਿ 31 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਉਛਾਲ ਆਇਆ ਸੀ। ਪਿਛਲੇ 12 ਦਿਨਾਂ 'ਚ 10ਵੀਂ ਵਾਰ ਪੈਟਰੋਲ-ਡੀਜ਼ਲ ਮਹਿੰਗਾ ਹੋਇਆ ਹੈ।
ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਪੈਟਰੋਲ ਦੀ ਕੀਮਤ 117.40 ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 100.42 ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਜਦਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ 'ਚ ਪੈਟਰੋਲ 120.08 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 102.69 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਾਨਕ ਟੈਕਸਾਂ ਦੇ ਅਧਾਰ 'ਤੇ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ। ਜੇਕਰ ਦੇਸ਼ ਦੇ ਚਾਰ ਮਹਾਨਗਰਾਂ ਦੀ ਤੁਲਨਾ ਕਰੀਏ ਤਾਂ ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਮਹਿੰਗਾ ਹੈ। ਮੁੰਬਈ 'ਚ ਪੈਟਰੋਲ 117.57 ਰੁਪਏ ਪ੍ਰਤੀ ਲੀਟਰ ਤੇ
ਡੀਜ਼ਲ 101.79 ਰੁਪਏ ਪ੍ਰਤੀ ਲੀਟਰ ਹੈ।
SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰੋ
ਤੁਸੀਂ ਰੋਜ਼ਾਨਾ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ।
Get the latest update about Online Punjabi News, check out more about diesel, iocl, latest rate & fuel prices hike
Like us on Facebook or follow us on Twitter for more updates.