ਪੰਜਾਬੀਆਂ ਲਈ ਇਕ ਹੋਰ ਸੌਗਾਤ, ਪੈਂਡਿੰਗ ਪਏ 25 ਕਲੀਨਿਕਾਂ ਨੂੰ ਵੀ ਮਿਲੀ ਮੰਜ਼ੂਰੀ , 100 'ਆਮ ਆਦਮੀ ਕਲੀਨਿਕ' ਲੋਕਾਂ ਦੀ ਸੇਵਾ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਲਈ ਇੱਹ ਹੋਰ ਸੌਗਾਤ ਦਿੱਤੀ ਹੈ। ਉਨ੍ਹਾਂ ਨੇ 100 ਵਿੱਚੋ ਪੈਂਡਿੰਗ ਪਏ 25 ਆਮ ਆਦਮੀ ਕਲੀਨਿਕ ਵੀ ਲੋਕਾਂ ਲਈ ਸ਼ੁਰੂਆਤ ਕਰ ਦਿੱਤੇ ਹਨ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਲਈ ਇੱਹ ਹੋਰ ਸੌਗਾਤ ਦਿੱਤੀ ਹੈ। ਉਨ੍ਹਾਂ ਨੇ 100 ਵਿੱਚੋ ਪੈਂਡਿੰਗ ਪਏ 25 ਆਮ ਆਦਮੀ ਕਲੀਨਿਕ ਵੀ ਲੋਕਾਂ ਲਈ ਸ਼ੁਰੂਆਤ ਕਰ ਦਿੱਤੇ ਹਨ। ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ। 
ਕੱਲ 15 ਅਗਸਤ 75ਵੇਂ ਆਜ਼ਾਦੀ ਦਿਵਸ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 75 ‘ਆਮ ਆਦਮੀ ਕਲੀਨਿਕ’ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ। ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ। ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ। 
ਜਿਕਰਯੋਗ ਹੈ ਕਿ ਦਿੱਲੀ ਮਾਡਲ ਦੀ ਤਰਜ਼ ਤੇ ਦਿੱਲੀ ਵਰਗੇ ਮੁਹੱਲਾ ਕਲੀਨਿਕ ਪੰਜਾਬ 'ਚ ਵੀ ਖੋਲ੍ਹੇ ਗਏ ਹਨ, ਜਿਨ੍ਹਾਂ ਨੂੰ 'ਆਮ ਆਦਮੀ ਕਲੀਨਿਕ' ਨਾਮ ਦਿੱਤਾ ਗਿਆ ਹੈ। ਇਹ 'ਆਮ ਆਦਮੀ ਕਲੀਨਿਕ' ਲੋਕਾਂ ਨੂੰ ਸਹੀ ਸਸਤਾ ਅਤੇ ਉੱਚ ਦਰਜ਼ੇ ਦਾ ਇਲਾਜ ਮੁਹਈਆ ਕਰਵਾਉਣ ਲਈ ਤਿਆਰ ਕੀਤੇ ਗਏ ਹਨ। ਪੈਸੇ ਦੀ ਕਮੀ ਕਾਰਨ ਸਿਹਤ ਸਹੂਲਤਾਵਾਂ ਤੋਂ ਵਾਂਝੇ ਲੋਕਾਂ ਲਈ ਇਹ 'ਆਮ ਆਦਮੀ ਕਲੀਨਿਕ' ਉਨ੍ਹਾਂ ਨੂੰ ਸਿਹਤ ਸਹੂਲਤਾਵਾਂ ਆਪਣੇ ਹੀ ਇਲਾਕੇ 'ਚ ਪਾਉਣ ਦੇ ਸਮਰਥ ਬਣਾਉਣਗੇ।  
 
Get the latest update about bhagwant mann, check out more about arvind kejrival, aam admi clinic, punjab news & 25 aam admi clinic

Like us on Facebook or follow us on Twitter for more updates.