ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮਨਾਉਣ ਲਈ 266 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਹੋਇਆ ਰਵਾਨਾ

ਇਹ ਜੱਥਾ ਪਾਕਿਸਤਾਨ ਵਿਖੇ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤੇਗਾ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ 266 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਲਈ ਰਵਾਨਾ ਹੋਇਆ, ਇਹ ਜੱਥਾ ਪਾਕਿਸਤਾਨ ਵਿਖੇ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।

ਜੱਥੇ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਜੱਥਾ ਪਾਰਟੀ ਦੇ ਆਗੂ ਗੁਰਮੀਤ ਸਿੰਘ ਬੁਹ ਨੇ ਦੱਸਿਆ ਕਿ ਇਹ ਜੱਥਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮਨਾ ਕੇ ਤੇ ਗੁਰੂਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਵਾਪਸ ਪਰਤੇਗਾ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 277 ਵੀਜ਼ੇ 'ਚੋਂ 11 ਵੀਜ਼ੇ ਰੱਦ ਕਰ ਦਿੱਤੇ ਗਏ ਹਨ ਅਤੇ 266 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦਾ ਮੌਕਾ ਮਿਲਿਆ। ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਮੈਡੀਕਲ ਟੈਸਟ ਵੀ ਕੀਤੇ ਗਏ।ਹੁਣ 266 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ ਹੈ।


ਦੂਜੇ ਪਾਸੇ ਇਸ ਜੱਥੇ ਦੇ ਨਾਲ ਜਾਣ ਵਾਲੇ ਸ਼ਰਧਾਲੂਆ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਸਾਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਹਰ ਸਿੱਖ ਲਈ ਗੁਰੂ ਸਾਹਿਬਾਨ ਦੇ ਦਰਸ਼ਨ ਕਰਨ ਦਾ ਸਭ ਤੋਂ ਵੱਡਾ ਦਿਨ ਹੈ, ਅੱਜ ਉਹ ਜਾ ਰਿਹਾ ਹੈ। ਆਪਣੇ ਗੁਰੂ-ਧਾਮਾਂ ਦੇ ਦਰਸ਼ਨ ਕਰਨ ਲਈ ਅਤੇ ਉਹ ਬਹੁਤ ਖੁਸ਼ ਹੈ।

Get the latest update about maharaja ranjit singh, check out more about pakistan atari border & sikh sangat

Like us on Facebook or follow us on Twitter for more updates.