Ukraine-Russia War : ਯੂਕਰੇਨ ਤੋਂ ਇਕ ਦਿਨ 'ਚ 3726 ਭਾਰਤੀ ਨਾਗਰਿਕਾਂ ਨੂੰ ਲਿਆਂਦਾ ਜਾਵੇਗਾ ਵਤਨ : ਜੋਤੀਰਾਦਿੱਤਿਆ ਸਿੰਧੀਆ

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਲਗਾਤਾਰ ਅੱਠਵੇਂ ਦਿਨ ਵੀ ਜਾਰੀ ਹੈ। ਵਧਦੇ ਖ਼ਤਰੇ ਦੇ ਮੱਦੇਨਜ਼ਰ ਭਾਰਤ ਸਮੇਤ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਨਿਕਾਸੀ ਮੁਹਿੰਮ ਤੇਜ਼ ਕਰ ਦਿੱਤੀ ਹੈ


ਨਵੀਂ ਦਿੱਲੀ— ਰੂਸ ਅਤੇ ਯੂਕਰੇਨ ਵਿਚਾਲੇ ਜੰਗ ਲਗਾਤਾਰ ਅੱਠਵੇਂ ਦਿਨ ਵੀ ਜਾਰੀ ਹੈ। ਵਧਦੇ ਖ਼ਤਰੇ ਦੇ ਮੱਦੇਨਜ਼ਰ ਭਾਰਤ ਸਮੇਤ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਨਿਕਾਸੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਭਾਰਤ ਸਰਕਾਰ 'ਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐੱਮ ਸਿੰਧੀਆ ਨੇ ਦੱਸਿਆ ਕਿ 'ਆਪਰੇਸ਼ਨ ਗੰਗਾ' ਤਹਿਤ 3726 ਭਾਰਤੀਆਂ ਨੂੰ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਤੋਂ ਭਾਰਤ ਵਾਪਸ ਲਿਆਂਦਾ ਜਾਵੇਗਾ। ਇਨ੍ਹਾਂ ਸਾਰੀਆਂ ਨੂੰ ਵਾਪਸ ਲਿਆਉਣ ਲਈ ਬੁਖਾਰੇਸਟ ਤੋਂ 8, ਸੁਸੇਵਾ ਤੋਂ 2, ਕੋਸੀਸ ਤੋਂ 1, ਬੁਡਾਪੇਸਟ ਤੋਂ 5 ਅਤੇ ਰੇਜ਼ੋ ਤੋਂ 3 ਉਡਾਣਾਂ ਚਲਾਈਆਂ ਜਾਣਗੀਆਂ।

ਰਾਹੁਲ ਗਾਂਧੀ ਯੂਕਰੇਨ ਸੰਕਟ 'ਤੇ ਚਰਚਾ ਕਰਨ ਲਈ ਵਿਦੇਸ਼ ਮੰਤਰਾਲੇ ਪਹੁੰਚੇ
- ਕਾਂਗਰਸ ਨੇਤਾ ਰਾਹੁਲ ਗਾਂਧੀ ਯੂਕਰੇਨ ਸੰਕਟ 'ਤੇ ਚਰਚਾ ਕਰਨ ਲਈ ਸੰਸਦ ਦੀ ਸਲਾਹਕਾਰ ਕਮੇਟੀ 'ਚ ਸ਼ਾਮਲ ਹੋਣ ਲਈ ਵਿਦੇਸ਼ ਮੰਤਰਾਲੇ ਪਹੁੰਚ ਗਏ ਹਨ। ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਸੰਸਦ ਦੀ ਬੈਠਕ ਦੀ ਕਮੇਟੀ ਨੂੰ ਜਾਣਕਾਰੀ ਦੇਣਗੇ।

Get the latest update about Ukraine Russia War, check out more about Ukraine, Truescoopnews, Truescoop & Jyotiraditya Scindia

Like us on Facebook or follow us on Twitter for more updates.