4 ਖਿਡਾਰੀ ਸਨ ਗੈਂਗਸਟਰਾਂ ਦੇ ਨਿਸ਼ਾਨੇ 'ਤੇ, ਪੰਜਾਬ ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ : ਪੰਜਾਬ ਵਿਚ ਦਿਨੋਂ-ਦਿਨ ਅਪਰਾਧਕ ਘਟਨਾਵਾਂ ਵਾਪਰਦੀਆਂ ਜਾ ਰਹੀਆਂ ਹਨ, ਜਿਸ ਕਾਰਣ

ਚੰਡੀਗੜ੍ਹ : ਪੰਜਾਬ ਵਿਚ ਦਿਨੋਂ-ਦਿਨ ਅਪਰਾਧਕ ਘਟਨਾਵਾਂ ਵਾਪਰਦੀਆਂ ਜਾ ਰਹੀਆਂ ਹਨ, ਜਿਸ ਕਾਰਣ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਪੰਜਾਬ ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਹਰਿਆਣਾ ਅਤੇ ਉਤਰਾਖੰਡ ਤੋਂ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਧਰਮਿੰਦਰ ਭਿੰਡਾ ਕਤਲਕਾਂਡ ਵਿਚ ਲੋੜੀਂਦੇ ਸਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹਰਿਆਣਾ ਅਤੇ ਉਤਰਾਖੰਡ 'ਚ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਤੋਂ ਗ੍ਰਿਫ਼ਤਾਰੀਆਂ ਹੋਈਆਂ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਉੱਤਰਾਖੰਡ ਪੁਲਿਸ ਨਾਲ ਸਾਂਝੀ ਕਾਰਵਾਈ ਕਰਦਿਆਂ ਲੰਘੀ ਅੱਧੀ ਰਾਤ ਨੂੰ ਦੇਹਰਾਦੂਨ ਨੇੜਲੇ ਇਕ ਹੋਸਟਲ ਤੋਂ ਹਰਬੀਰ ਸਿੰਘ ਅਤੇ ਤੇਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਬੀਰ ਸਿੰਘ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ।
ਦੱਸ ਦੇਈਏ ਕਿ 5 ਅਪ੍ਰੈਲ ਦੀ ਰਾਤ ਨੂੰ ਪੰਜਾਬ ਦੇ ਪਟਿਆਲਾ 'ਚ ਯੂਨੀਵਰਸਿਟੀ ਨੇੜੇ ਕਬੱਡੀ ਕਲੱਬ ਦੇ ਮੁਖੀ ਅਤੇ ਖਿਡਾਰੀ ਧਰਮਿੰਦਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਤੋਂ ਬਾਅਦ ਸਾਬਕਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕਈ ਪਾਰਟੀਆਂ ਦੇ ਆਗੂ ਮ੍ਰਿਤਕ ਦੇ ਘਰ ਪੁੱਜੇ ਅਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਪੁਲਿਸ ’ਤੇ ਵੀ ਗੰਭੀਰ ਦੋਸ਼ ਲਾਏ ਜਾ ਰਹੇ ਹਨ। ਮਾਮਲਾ ਸਿਆਸੀ ਬਣਦਾ ਦੇਖ ਕੇ ਪੁਲਿਸ ਵੀ ਦਬਾਅ ਹੇਠ ਆ ਗਈ। ਹੁਣ ਘਟਨਾ ਦੇ ਪੰਜ ਦਿਨਾਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਹੁਣ ਤੱਕ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਭਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਧਰਮਿੰਦਰ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਹਰਵੀਰ ਸਿੰਘ ਅਤੇ ਤੇਜਿੰਦਰ ਸਿੰਘ ਨੂੰ ਉੱਤਰਾਖੰਡ ਦੇ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੌਰਾਨ ਇੱਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਏਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧ ਵੀ ਸਾਹਮਣੇ ਆਏ ਹਨ।
ਜਲੰਧਰ ਦੇ ਗੋਪਾਲ ਨਗਰ ਵਿੱਚ ਰਾਤ ਸਮੇਂ ਦੀ ਹੈ, ਜਿੱਥੇ ਦੋ ਧੜਿਆਂ ਵਿਚਾਲੇ ਝੜਪ ਹੋ ਗਈ। ਦੋਵਾਂ ਵਿਚਾਲੇ ਗੋਲੀਆਂ ਚੱਲੀਆਂ। ਇਸ ਦੌਰਾਨ ਉਥੋਂ ਆਪਣੇ ਘਰ ਜਾ ਰਹੇ ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗ ਗਈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਜਲੰਧਰ ਦੇ ਪਿੰਡ ਧੋਗੜੀ ਦਾ ਰਹਿਣ ਵਾਲਾ ਹਰਮੇਲ ਸਿੰਘ ਆਪਣੇ ਪਰਿਵਾਰ ਨਾਲ ਗੋਪਾਲ ਨਗਰ ਸਥਿਤ ਆਪਣੇ ਸਹੁਰੇ ਘਰ ਤੋਂ ਵਾਪਸ ਆਪਣੇ ਘਰ ਧੋਗੜੀ ਨੂੰ ਜਾ ਰਿਹਾ ਸੀ। ਜਿਵੇਂ ਹੀ ਉਹ ਗੋਪਾਲ ਨਗਰ ਸਥਿਤ ਇਕ ਬੇਕਰੀ ਨੇੜੇ ਪਹੁੰਚਿਆ ਤਾਂ ਦੇਖਿਆ ਕਿ ਦੋ ਗੁੱਟ ਗੋਲੀਬਾਰੀ ਕਰ ਰਹੇ ਸਨ। 
ਦਰਅਸਲ ਗੋਪਾਲ ਨਗਰ ਗੋਲੀਕਾਂਡ ਵਿਚ ਪੁਲਿਸ ਨੇ ਗੈਂਗਸਟਰ ਪੰਚਮ ਨੂਰ ਸਿੰਘ ਅਤੇ ਉਸ ਦੀ ਗੈਂਗ ਦੇ ਖਿਲਾਫ ਆਈ.ਪੀ.ਸੀ. ਦੀ ਧਾਰਾ 307, 148, 149 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਸੁਭਾਸ਼ ਸੋਂਧੀ ਦੇ ਪੁੱਤਰ ਜੋ ਕਿ ਇੰਗਲੈਂਡ ਤੋਂ ਪਰਤਿਆ ਹੈ ਉਸ 'ਤੇ ਗੋਲੀ ਚਲਾਈ ਗਈ ਪਰ ਉਥੋਂ ਲੰਘ ਰਹੇ ਰਾਹਗੀਰ ਹਰਮੇਲ ਸਿੰਘ ਨੂੰ ਲੱਗੀ ਅਤੇ ਉਹ ਜ਼ਖਮੀ ਹੋ ਗਿਆ।
ਫਿਲਹਾਲ ਉਹ ਆਪਣੇ ਪਰਿਵਾਰ ਨਾਲ ਸੁਰੱਖਿਅਤ ਥਾਂ 'ਤੇ ਜਾਣ ਬਾਰੇ ਸੋਚ ਹੀ ਰਿਹਾ ਸੀ ਕਿ ਇੰਨੇ ਨੂੰ ਇਕ ਗੋਲੀ ਉਸ ਦੀ ਲੱਤ ਵਿਚ ਲੱਗੀ ਅਤੇ ਉਹ ਉਥੇ ਹੀ ਡਿੱਗ ਪਿਆ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਰਾਤ ਨੂੰ ਉਸ ਦੀ ਲੱਤ ਵਿਚੋਂ ਗੋਲੀ ਕੱਢੀ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰ ਲਿਆ। ਹਰਮੇਲ ਨੇ ਦੱਸਿਆ ਕਿ ਸ਼ੁੱਕਰ ਹੈ ਕਿ ਗੋਲੀ ਉਸ ਦੀ ਲੱਤ ਵਿਚ ਹੀ ਲੱਗੀ। ਸਕੂਟਰ 'ਤੇ ਅੱਗੇ ਉਸ ਦੀ ਧੀ ਸੀ ਤੇ ਸਕੂਟਰ ਉਹ ਖੁਦ ਚਲਾ ਰਿਹਾ ਸੀ। ਕਿਸੇ ਦੀ ਜਾਨ ਵੀ ਜਾ ਸਕਦੀ ਸੀ। ਹਾਲਾਂਕਿ ਗੋਲੀਬਾਰੀ ਦੀ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ।

Get the latest update about Latest news, check out more about Punjab news, Gangster & Truescoop news

Like us on Facebook or follow us on Twitter for more updates.