ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂ ਪਹੁੰਚੇ ਭਾਰਤ, ਵੱਖ ਵੱਖ ਧਾਰਮਿਕ ਸਥਾਨਾਂ ਦੇ ਕਰਨਗੇ ਦਰਸ਼ਨ

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਅੰਮ੍ਰਿਤਸਰ ਅਟਾਰੀ ਬਾਘਾ ਸਰਹੱਦ ਰਾਹੀਂ ਭਾਰਤ ਪਹੁੰਚਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼ਤਾਬਦੀ ਸਮਾਗਮਾਂ ਨੂੰ...

ਅੰਮ੍ਰਿਤਸਰ :-  ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਅੰਮ੍ਰਿਤਸਰ ਅਟਾਰੀ ਬਾਘਾ ਸਰਹੱਦ ਰਾਹੀਂ ਭਾਰਤ ਪਹੁੰਚਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਲਈ 15 ਦਿਨਾਂ ਦੇ ਵੀਜ਼ੇ ’ਤੇ 48 ਸਿੱਖ ਸ਼ਰਧਾਲੂ ਭਾਰਤ ਆਏ ਹਨ। ਜੋ ਕਿ  22 ਅਪ੍ਰੈਲ ਤੋਂ 6 ਮਈ ਤੱਕ ਵੱਖ ਵੱਖ ਧਾਰਮਿਕ ਸਥਾਨ ਦੇ ਦਰਸ਼ਨ  ਕਰੇਂਗੇ।

 
ਇਸ ਮੌਕੇ ਤੇ ਸ਼੍ਰੋਮਣੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਲੋਂ ਉਹਨਾਂ ਨੂੰ ਅਟਾਰੀ ਵਾਹਗਾ ਬਾਰਡਰ ਤੋਂ ਬੱਸ ਵਿਚ ਦਿੱਲੀ ਲਿਜਾਇਆ ਗਿਆ, ਉਥੇ ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਤਰਫੋਂ ਕਰੋਨਾ ਟੈਸਟ ਕੀਤਾ ਗਿਆ। ਟੀਮ ਅਟਾਰੀ ਵਾਹਗਾ ਬਾਰਡਰ ਵਿਖੇ ਪਹੁੰਚੀ।ਉਸ ਤੋਂ ਬਾਅਦ ਸੰਗਤਾਂ ਨੂੰ 22 ਅਪ੍ਰੈਲ ਤੋਂ 6 ਮਈ ਤੱਕ 15 ਦਿਨਾਂ ਦੇ ਵੀਜ਼ੇ 'ਤੇ ਰਵਾਨਾ ਕੀਤਾ ਗਿਆ।

ਸਰਦਾਰ ਪ੍ਰੀਤਮ ਸਿੰਘ ਨੇ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ਦੀ ਤਰਫੋਂ ਦੋਵਾਂ ਸਰਕਾਰਾਂ ਦਾ ਧੰਨਵਾਦ ਕੀਤਾ। ਜਿਸ ਕਾਰਨ ਉਹ ਭਾਰਤ ਵਿੱਚ ਆਪਣੇ ਗੁਰੂ ਧਾਮ ਦੇ ਦਰਸ਼ਨਾਂ ਲਈ ਆਏ ਹਾਂ, ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਨੇ ਸਾਨੂੰ ਬਹੁਤ ਪਿਆਰ ਅਤੇ ਮਹਿਮਾਨਨਿਵਾਜ਼ੀ ਦਿੱਤੀ ਹੈ, ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਦੋਹਾਂ ਦੇਸ਼ਾਂ ਵਿੱਚ ਆਪਸੀ ਭਾਈਚਾਰਾ ਅਤੇ ਪਿਆਰ ਬਣਿਆ ਰਹੇ।

Get the latest update about PAKISTAN 48 SIKHS IN HARIMANDIR SAHIB, check out more about GURPURAV, SGPC, AMRITSAR NEWS & ATARI BORDER

Like us on Facebook or follow us on Twitter for more updates.