ਜਲੰਧਰ : 6 ਸਾਲਾ ਮਾਸੂਮ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ

ਜਲੰਧਰ ਵਿਚ ਇਕ 6 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱ...

ਜਲੰਧਰ ਵਿਚ ਇਕ 6 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਘਟਨਾ ਦਾ ਪਤਾ ਲੱਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਹਜ਼ਾਰਾ ’ਚੋਂ ਸ਼ਨੀਵਾਰ ਦੇਰ ਸ਼ਾਮ 6 ਸਾਲਾ ਬੱਚੀ ਲਾਪਤਾ ਹੋ ਗਈ ਸੀ। ਉਸ ਦੀ ਲਾਸ਼ ਅੱਜ ਸਵੇਰੇ ਰਾਮਾਮੰਡੀ ਹੁਸ਼ਿਆਰਪੁਰ ਰੋਡ ਸਥਿਤ ਜੌਹਲ-ਬੋਲੀਨਾ ਦੇ ਗੰਨ੍ਹੇ ਦੇ ਖੇਤ ’ਚੋਂ ਬਰਾਮਦ ਕੀਤੀ ਗਈ ਹੈ।

ਮੌਕੇ ’ਤੇ ਪਹੁੰਚੇ ਡੀ.ਐੱਸ.ਪੀ. ਆਦਮਪੁਰ ਹਰਿੰਦਰ ਸਿੰਘ ਮਾਨ ਅਤੇ ਐੱਸ.ਐੱਚ.ਓ. ਪਤਾਰਾ ਰਛਪਾਲ ਸਿੰਘ ਸਿੱਧੂ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ। ਜਾਂਚ ’ਚ ਪਤਾ ਲੱਗਾ ਹੈ ਕਿ ਬੱਚੀ ਨੂੰ ਅਗਵਾ ਕਰਨ ਵਾਲੇ 25 ਸਾਲਾ ਦੇ ਸੰਤੋਸ਼ ਨਾਂ ਦੇ ਪ੍ਰਵਾਸੀ ਵਿਅਕਤੀ ਨੇ ਉਸ ਦਾ ਬਲਾਤਕਾਰ ਕਰਨ ਤੋਂ ਬਾਅਦ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਉਸ ਦੇ ਬਾਅਦ ਉਸ ਦੀ ਲਾਸ਼ ਨੂੰ ਗੰਨੇ ਦੇ ਖੇਤਾਂ ’ਚ ਸੁੱਟ ਦਿੱਤਾ। 

ਡੀ.ਐੱਸ.ਪੀ. ਆਦਮਪੁਰ ਨੇ ਦੱਸਿਆ ਕਿ ਫਰਾਰ ਮੁਲਜ਼ਮ ਸੰਤੋਸ਼ ਦੀ ਗਿ੍ਰਫ਼ਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਰੇਡ ਕਰ ਰਹੀਆਂ ਹਨ ਅਤੇ ਮਿ੍ਰਤਕ ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੰਤੋਸ਼ ਦੇ ਖ਼ਿਲਾਫ਼ ਥਾਣਾ ਪਤਾਰਾ ’ਚ ਹੱਤਿਆ ਅਤੇ ਬਲਾਤਕਾਰ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ।  

Get the latest update about minor girl, check out more about Jalandhar, rape & kill

Like us on Facebook or follow us on Twitter for more updates.