ਲੁਧਿਆਣਾ ਟਿੱਬਾ ਰੋੜ੍ਹ ਤੇ ਵਾਪਰਿਆ ਭਿਆਨਕ ਹਾਦਸਾ, ਝੁੱਗੀ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ 7 ਲੋਕ

ਲੁਧਿਆਣਾ 'ਚ ਇਕ ਦਿਲ ਨੂੰ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਜਿਸ 'ਚ 7 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮਾਮਲਾ ਸਮਰਾਲਾ ਚੌਕ ਨੇੜੇ ਟਿੱਬਾ ਰੋਡ 'ਤੇ ਸਥਿਤ ਮੱਕੜ ਕਲੋਨੀ ...

ਲੁਧਿਆਣਾ 'ਚ ਇਕ ਦਿਲ ਨੂੰ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਜਿਸ 'ਚ 7 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮਾਮਲਾ ਸਮਰਾਲਾ ਚੌਕ ਨੇੜੇ ਟਿੱਬਾ ਰੋਡ 'ਤੇ ਸਥਿਤ ਮੱਕੜ ਕਲੋਨੀ ਦੀ ਹੈ। ਜਿਥੇ ਮੰਗਲਵਾਰ ਦੁਪਹਿਰ ਕਰੀਬ 3.45 ਵਜੇ ਇੱਕ ਝੁੱਗੀ ਵਿੱਚ ਅੱਗ ਲੱਗਣ ਕਾਰਨ ਸੱਤ ਲੋਕ ਜ਼ਿੰਦਾ ਸੜ ਗਏ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਉਨ੍ਹਾਂ ਦੇ 5 ਬੱਚੇ ਸ਼ਾਮਲ ਹਨ।  

ਜਾਣਕਾਰੀ ਮੁਤਾਬਿਕ ਸਮਰਾਲਾ ਚੌਕ ਨੇੜੇ ਟਿੱਬਾ ਰੋਡ ਤੇ ਕੂੜੇ ਦੇ ਢੇਰ ਨਾਲ ਬਣੀ ਝੁੱਗੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚ ਗਈਆਂ, ਜਿਨ੍ਹਾਂ ਨੇ ਕਾਫੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਪਰ ਅੱਗ ਇੰਨੀ ਜ਼ਿਆਦਾ ਸੀ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਬਾਹਰ ਨਹੀਂ ਨਿਕਲ ਸਕਿਆ। ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਪਰਿਵਾਰ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਪਰਿਵਾਰ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ।। ਮ੍ਰਿਤਕਾਂ ਦੀ ਪਛਾਣ ਸੁਰੇਸ਼ ਸਾਹਨੀ (55), ਉਸ ਦੀ ਪਤਨੀ ਅਰੁਣਾ ਦੇਵੀ (52), ਬੇਟੀ ਰਾਖੀ (15), ਮਨੀਸ਼ਾ (10), ਗੀਤਾ (8), ਚੰਦਾ (5) ਅਤੇ 2 ਸਾਲਾ ਪੁੱਤਰ ਸੰਨੀ ਵਜੋਂ ਹੋਈ ਹੈ। ਪਰਿਵਾਰ ਦਾ ਵੱਡਾ ਪੁੱਤਰ ਰਾਜੇਸ਼ ਬਚ ਗਿਆ, ਜੋ ਆਪਣੇ ਦੋਸਤ ਦੇ ਘਰ ਸੌਣ ਗਿਆ ਸੀ।


ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸੂਚਨਾ ਮਿਲਦੇ ਹੀ ਪੁਲਸ, ਹਸਪਤਾਲ ਦੀ ਟੀਮ ਮੌਕੇ 'ਤੇ ਪਹੁੰਚ ਗਈ। ਡੀਸੀ ਸੁਰਭੀ ਮਲਿਕ ਅਤੇ ਪੁਲੀਸ ਕਮਿਸ਼ਨਰ ਕੌਸਤਬ ਸ਼ਰਮਾ ਵੀ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Get the latest update about PUNJAB NEWS, check out more about The fire burned seven people alive in ludhiana, LUDHIANA NEWS, FIRE TRUESCOOPPUNJABI & HUT FIRE IN LUDHIANA

Like us on Facebook or follow us on Twitter for more updates.