ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 7559 ਮੌਤਾਂ, ਦਿਨੋਂ-ਦਿਨ ਹਾਲਾਤ ਹੋ ਰਹੇ ਚਿੰਤਾਜਨਕ

ਪੰਜਾਬ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਨ੍ਹਾਂ ਵਧਦੇ ਮਾਮਲਿਆਂ ਦੇ...

ਜਲੰਧਰ: ਪੰਜਾਬ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਨ੍ਹਾਂ ਵਧਦੇ ਮਾਮਲਿਆਂ ਦੇ ਕਾਰਨ ਪੰਜਾਬ ਸਰਕਾਰ ਦੀ ਚਿੰਤਾ ਵੀ ਲਗਾਤਾਰ ਵਧਦੀ ਜਾ ਰਹੀ ਹੈ। ਚਿੰਤਾ ਵਧਣ ਦਾ ਮੁੱਖ ਕਾਰਨ ਪੰਜਾਬ ਵਿਚ ਵਧ ਰਿਹਾ ਮੌਤਾਂ ਦਾ ਅੰਕੜਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਸੂਬੇ ਵਿਚ 59 ਲੋਕਾਂ ਨੇ ਆਪਣੀ ਜਾਨ ਗੁਆਈ ਜਿਸ ਨਾਲ ਸੂਬੇ ਵਿਚ ਕੋਰੋਨਾ ਕਾਰਨ ਕੁੱਲ ਮੌਤਾਂ ਦੀ ਗਿਣਤੀ 7559 ਹੋ ਗਈ ਹੈ, ਜਿਨ੍ਹਾਂ ਵਿਚੋਂ ਸਭ ਤੋਂ ਵਧੇਰੇ ਲੁਧਿਆਣਾ ਵਿਚ 1212 ਤੇ ਜਲੰਧਰ ਵਿਚ 989 ਲੋਕਾਂ ਦੀ ਇਸ ਮਹਾਮਾਰੀ ਕਾਰਣ ਮੌਤ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਸੂਬੇ ਵਿਚ ਬੀਤੇ ਦਿਨ 3477 ਨਵੇਂ ਮਾਮਲੇ ਸਾਹਮਣੇ ਆਏ ਸਨ ਜਿਸ ਨਾਲ ਕੋਰੋਨਾ ਦੇ ਕੁੱਲ ਮਾਮਲੇ 2,76,223 ਹੋ ਗਏ ਹਨ। ਹਾਲਾਂਕਿ ਬੀਤੇ ਦਿਨ 3407 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਤੇ ਹਸਪਤਾਲ ਵਿਚੋਂ ਡਿਸਚਾਰਜ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 2,40,798 ਹੋ ਗਈ ਹੈ।

ਕੈਪਟਨ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਹੋਈਆਂ ਹਨ। ਰਾਤ 9 ਤੋਂ ਸਵੇਰੇ 5 ਵਜੇ ਤੱਕ ਦੇ ਨਾਈਟ ਕਰਫਿਊ ਤੋਂ ਲੈ ਕੇ ਜਨਤਕ ਸਮਾਗਮਾਂ ਉੱਤੇ ਪਾਬੰਦੀਆਂ ਤੱਕ ਕਈ ਤਰ੍ਹਾਂ ਨਾਲ ਸਖਤੀ ਕੀਤੀ ਗਈ ਹੈ। ਪਰ ਕੋਰੋਨਾ ਦੇ ਮਾਮਲੇ ਲਗਾਤਾਰ ਹੀ ਸੂਬੇ ਵਿਚ ਵਧਦੇ ਜਾ ਰਹੇ ਹਨ। ਇਸ ਪਿੱਛੇ ਦਾ ਇਕ ਵੱਡਾ ਕਾਰਣ ਪੰਜਾਬ ਵਾਸੀਆਂ ਵਲੋਂ ਕੋਰੋਨਾ ਨਿਯਮਾਂ ਦਾ ਉਲੰਘਣ ਹੈ, ਜਿਸ ਦੀ ਵਜਾ ਨਾਲ ਲਗਾਤਾਰ ਹਾਲਾਤ ਹੱਥੋਂ ਬਾਹਰ ਹੁੰਦੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਆਪਣੀ ਅਤੇ ਆਪਣੇ ਪਿਆਰਿਆਂ ਦੀ ਸੁਰੱਖਿਆ ਲਈ ਕੋਰੋਨਾ ਨਿਯਮਾਂ ਦਾ ਪਾਲਣ ਕਰੋ ਤੇ ਕੋਰਨਾ ਉੱਤੇ ਕਾਬੂ ਕਰਨ ਲਈ ਸੂਬਾ ਸਰਕਾਰ ਦੀ ਮਦਦ ਕਰੋ।


Get the latest update about Truescoop, check out more about Truescoop News, Covid19, deaths & situation

Like us on Facebook or follow us on Twitter for more updates.