Covid-19: ਇਨ੍ਹਾਂ 8 ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਬੀਤੇ 24 ਘੰਟਿਆਂ 'ਚ ਨਹੀਂ ਹੋਈ ਕੋਈ ਵੀ ਮੌਤ

ਭਾਰਤ ਨੇ ਮੰਗਵਾਰ ਨੂੰ ਇਕ ਹੋਰ ਉਪਲੱਬਧੀ ਹਾਸਲ ਕੀਤੀ ਹੈ। 8 ਸੂਬਿਆਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੇ ਪਿਛਲੇ 24 ਘੰਟਿਆਂ...

ਨਵੀਂ ਦਿੱਲੀ: ਭਾਰਤ ਨੇ ਮੰਗਵਾਰ ਨੂੰ ਇਕ ਹੋਰ ਉਪਲੱਬਧੀ ਹਾਸਲ ਕੀਤੀ ਹੈ। 8 ਸੂਬਿਆਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੇ ਪਿਛਲੇ 24 ਘੰਟਿਆਂ ਵਿਚ ਕਿਸੇ ਵੀ ਕੋਰੋਨਾ ਨਾਲ ਸਬੰਧਿਤ ਮੌਤ ਦੀ ਰਿਪੋਰਟ ਨਹੀਂ ਦਿੱਤੀ ਹੈ। ਇਸ ਤੋਂ ਇਲਾਵਾ ਕੇਂਦਰ ਨੇ ਹੁਣ ਤੱਕ ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ 15 ਕਰੋੜ ਤੋਂ ਵਧੇਰੇ ਕੋਰੋਨਾ ਦੀਆਂ ਖੁਰਾਕਾਂ ਦੇ ਦਿੱਤੀਆਂ ਹਨ।

ਰਾਹਤ ਦੇ ਸੰਕੇਤ ਦੇ ਰੂਪ ਵਿਚ ਜਿਨ੍ਹਾਂ 8 ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕੋਵਿਡ ਨਾਲ ਕਿਸੇ ਵੀ ਮੌਤ ਦੀ ਸੂਚਨਾ ਨਹੀਂ ਹੈ, ਉਹ ਹਨ ਦਾਦਰਾ ਤੇ ਨਗਰ ਹਵੇਲੀ ਤੇ ਦਮਨ ਤੇ ਦੀਵ; ਲੱਦਾਖ (ਯੂਟੀ), ਤ੍ਰਿਪੁਰਾ, ਲਕਸ਼ਦੀਪ, ਮਿਜ਼ੋਰਮ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼ ਤੇ ਅੰਡੋਮਾਨ ਤੇ ਨਿਕੋਬਾਰ ਦੀਪ ਸਮੂਹ। ਇਸ ਦੌਰਾਨ ਪੂਰੇ ਭਾਰਤ ਵਿਚ 15,65,26,140 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲਾ ਨੇ ਦੱਸਿਆ ਕਿ ਇਕ ਕਰੋੜ ਤੋਂ ਵਧੇਰੇ ਖੁਰਾਕਾਂ ਅਜੇ ਵੀ ਸੂਬਿਆਂ ਕੋਲ ਮੌਜੂਦ ਹਨ।

ਭਾਰਤ ਦੇ ਹਾਲਾਤ
ਕੋਵਿਡ-19 ਮਹਾਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ਦੇ ਵਿਚਾਲੇ, ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3.60 ਲੱਖ ਤਾਜ਼ਾ ਮਾਮਲੇ ਦਰਜ ਕੀਤੇ ਗਏ ਹਨ ਤੇ 3293 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ ਇਨਫੈਕਟਿਡਾਂ ਦੀ ਗਿਣਤੀ 1,79,97,267 ਹੋ ਗਈ ਹੈ ਤੇ ਹੁਣ ਤੱਕ 2,01,187 ਲੋਕਾਂ ਨੇ ਆਪਣੀ ਜਾਨ ਗੁਆਈ ਹੈ। 

Get the latest update about UT, check out more about 24hours, Truescoop, covid death & Truescoop News

Like us on Facebook or follow us on Twitter for more updates.