ਲਓ ਜੀ ਕੋਰੋਨਾ ਤੋਂ ਬਾਅਦ ਚੀਨ ਛੱਡ ਰਿਹੈ ਇਕ ਹੋਰ ਮਹਾਮਾਰੀ, ਹੋ ਜਾਓ ਸਾਵਧਾਨ

ਦੁਨੀਆ ਭਰ 'ਚ ਕੋਰੋਨਾ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਚੀਨ ਹਾਲ ਹੀ ਵਿਚ ਕੋਰੋਨਾਵਾਇਰਸ ਮਹਾਮਾਰੀ ਤੋਂ ਉਭਰਿਆ ਹੈ। ਪਿਛਲੇ ਸਾਲ ਦਸੰਬਰ ਵਿਚ ਚੀਨ ਦੇ ਵੁਹਾਨ ਸ਼ਹਿਰ ਵਿਚ...

ਬੀਜਿੰਗ— ਦੁਨੀਆ ਭਰ 'ਚ ਕੋਰੋਨਾ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਦੇਸ਼ 'ਚ ਕੋਰੋਨਾ ਦੇ ਕੁੱਲ੍ਹ ਮਰੀਜ਼ਾਂ ਦਾ ਆਂਕੜਾ 7 ਲੱਖ ਦੇ ਬੇਹੱਦ ਕਰੀਬ ਪਹੁੰਚ ਗਿਆ ਹੈ। ਕੋਰੋਨਾਵਾਇਰਸ ਸੰਕ੍ਰਮਣ ਦੇ ਕੁੱਲ੍ਹ 697413 ਪੁਸ਼ਟ ਮਾਮਲਿਆਂ ਨਾਲ ਰੂਸ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੁਨੀਆਭਰ 'ਚ ਤੀਜੇ ਨੰਬਰ 'ਤੇ ਪਹੁੰਚ ਚੁੱਕਾ ਹੈ। ਚੀਨ ਹਾਲ ਹੀ ਵਿਚ ਕੋਰੋਨਾਵਾਇਰਸ ਮਹਾਮਾਰੀ ਤੋਂ ਉਭਰਿਆ ਹੈ। ਪਿਛਲੇ ਸਾਲ ਦਸੰਬਰ ਵਿਚ ਚੀਨ ਦੇ ਵੁਹਾਨ ਸ਼ਹਿਰ ਵਿਚ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਇਹ ਵਾਇਰਸ ਦੁਨੀਆ ਭਰ ਵਿਚ ਫੈਲ ਗਿਆ। ਹੁਣ ਤੱਕ ਦੁਨੀਆ ਭਰ 'ਚ ਕੋਰੋਨਾਵਾਇਰਸ ਕਾਰਨ 5.3 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ 1 ਕਰੋੜ 14 ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਸਮੁੰਦਰ 'ਚੋਂ 'ਸ਼ਾਰਕ' ਨੂੰ ਚੁੱਕ ਹਵਾ 'ਚ ਉੱਡ ਗਿਆ ਪੰਛੀ, ਵੀਡੀਓ ਉਡਾ ਦੇਵੇਗੀ ਹੋਸ਼

ਚੀਨ ਵਿਚ ਇਸ ਵਾਇਰਸ ਦੇ 83,553 ਮਾਮਲੇ ਸਾਹਮਣੇ ਆਏ ਸਨ, ਉਥੇ ਹੀ 4,634 ਲੋਕਾਂ ਦੀ ਮੌਤ ਹੋਈ ਸੀ। ਹੁਣ ਉੱਤਰੀ ਚੀਨ ਦੇ ਇਕ ਸ਼ਹਿਰ 'ਚ ਐਤਵਾਰ ਨੂੰ ਬਿਊਬਾਨਿਕ ਪਲੇਗ ਦਾ ਇਕ ਸ਼ੱਕੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਲਰਟ ਜਾਰੀ ਕੀਤਾ ਗਿਆ ਹੈ। ਇਥੋਂ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸਰਕਾਰੀ ਪੀਪਲਸ ਡੇਲੀ ਆਨਲਾਈਨ ਦੀ ਖਬਰ ਮੁਤਾਬਕ ਅੰਦਰੂਨੀ ਮੰਗੋਲੀਆਈ ਖੁਦਮੁਖਤਿਆਰੀ ਖੇਤਰ, ਬਯਨੁਰ ਨੇ ਪਲੇਗ ਦੀ ਰੋਕਥਾਮ ਤੇ ਕੰਟਰੋਲ ਲਈ ਤੀਜੇ ਪੱਧਰ ਦੀ ਚਿਤਾਵਨੀ ਜਾਰੀ ਕੀਤੀ।

ਮਹਿਲਾ ਨੇ ਪਾਰਕਿੰਗ 'ਚ ਖੜ੍ਹੀ-ਖੜ੍ਹੀ ਨੇ ਦਿੱਤਾ ਬੱਚੇ ਨੂੰ ਜਨਮ, ਕੈਮਰੇ 'ਚ ਕੈਦ ਸਾਰੀ ਕਹਾਣੀ

ਬਿਊਬਾਨਿਕ ਪਲੇਗ ਦਾ ਸ਼ੱਕੀ ਮਾਮਲਾ ਬਯਨੁਰ ਦੇ ਇਕ ਹਸਪਤਾਲ ਵਿਚ ਸ਼ਨੀਵਾਰ ਨੂੰ ਸਾਹਮਣੇ ਆਇਆ। ਸਥਾਨਕ ਸਿਹਤ ਅਧਿਕਾਰੀਆਂ ਨੇ ਐਲਾਨ ਕੀਤਾ ਕਿ ਚਿਤਾਵਨੀ 2020 ਦੇ ਅਖੀਰ ਤੱਕ ਜਾਰੀ ਰਹੇਗੀ। ਵਿਭਾਗ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਵਿਚ ਮਨੁੱਖੀ ਪਲੇਗ ਮਹਾਮਾਰੀ ਫੈਲਣ ਦਾ ਖਤਰਾ ਹੈ। ਜਨਤਾ ਨੂੰ ਆਤਮ ਰੱਖਿਆ ਦੇ ਲਈ ਜਾਗਰੂਕਤਾ ਤੇ ਸਮਰਥਾ ਵਧਾਉਣੀ ਚਾਹੀਦੀ ਹੈ ਤੇ ਗੰਭੀਰ ਸਿਹਤ ਹਾਲਾਤਾਂ ਦੌਰਾਨ ਤੁਰੰਤ ਜਾਣਕਾਰੀ ਦੇਣੀ ਚਾਹੀਦੀ ਹੈ। ਸਰਕਾਰੀ ਸ਼ਿਨਹੂਆ ਨਿਊਜ਼ ਏਜੰਸੀ ਨੇ ਇਕ ਜੁਲਾਈ ਨੂੰ ਕਿਹਾ ਸੀ ਕਿ ਪੱਛਮੀ ਮੰਗੋਲੀਆ ਦੇ ਖੋਡ ਸੂਬੇ ਵਿਚ ਬਿਊਬਾਨਿਕ ਪਲੇਗ ਦੇ ਦੋ ਸ਼ੱਕੀ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਦੀ ਪ੍ਰਯੋਗਸ਼ਾਲਾ ਜਾਂਚ ਵਿਚ ਪੁਸ਼ਟੀ ਹੋ ਗਈ ਹੈ।

Get the latest update about News In Punjabi, check out more about International News, True Scoop News, World Health Organization & Coronavirus

Like us on Facebook or follow us on Twitter for more updates.