ਡਿਪਟੀ ਕਮਿਸ਼ਨਰ ਵਲੋਂ 137 ਪ੍ਰਾਈਵੇਟ ਹਸਪਤਾਲਾਂ 'ਚ ਬੈਡਾਂ ਅਤੇ ਬੁਨਿਆਦੀ ਢਾਂਚੇ ਦੀ ਜਾਂਚ ਕਰਨ ਵਾਲੀਆਂ ਕਮੇਟੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਉਪ ਮੰਡਲ ਮੈਜਿਸਟਰੇਟਾਂ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦੀ ਪ੍ਰਧਾਨਗੀ ਹੇਠ 137 ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲਬੱਧ ਮੈਡੀਕਲ ਬੁਨਿਆਦੀ...

ਜਲੰਧਰ— ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਉਪ ਮੰਡਲ ਮੈਜਿਸਟਰੇਟਾਂ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦੀ ਪ੍ਰਧਾਨਗੀ ਹੇਠ 137 ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲਬੱਧ ਮੈਡੀਕਲ ਬੁਨਿਆਦੀ ਢਾਂਚੇ ਦੀ ਜਾਂਚ ਲਈ ਬਣਾਈਆਂ ਗਈਆਂ ਕਮੇਟੀਆਂ ਨਾਲ ਮੀਟਿੰਗ ਕੀਤੀ ਗਈ । ਕਮੇਟੀਆਂ ਵਲੋਂ ਪਹਿਲਾਂ ਹੀ137 ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਬੰਧਾਂ ਅਤੇ ਉਪਲਬੱਧ ਮੈਡੀਕਲ ਬੁਨਿਆਦੀ ਢਾਂਚੇ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸ਼ਹਿਰ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ•ਾਂ ਪ੍ਰਾਈਵੇਟ ਹਸਪਤਾਲਾਂ ਦੀ ਜਲੰਧਰ ਵਿਖੇ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦੇ ਇਲਾਜ ਲਈ ਉਪਲਬੱਧ ਮੈਡੀਕਲ ਬੁਨਿਆਦੀ ਢਾਂਚੇ ਦੀ ਬਹੁਤ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਥੋਰੀ ਵਲੋਂ ਹਰੇਕ ਕਮੇਟੀ ਨਾਲ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਬਿਹਤਰ ਤਾਲਮੇਲ ਲਈ ਤਾਇਨਾਤ ਕੀਤਾ ਗਿਆ ਹੈ ਅਤੇ ਉਨ•ਾਂ ਵਲੋਂ ਸਾਂਝੇ ਤੌਰ 'ਤੇ ਇਨ•ਾਂ ਹਸਪਤਾਲਾਂ ਦਾ ਦੌਰਾ ਕਰਕੇ ਪਾਈਪ ਆਕਸੀਜਨ ਨਾਲ ਲੈਸ ਬੈਡਾਂ ਅਤੇ ਵੈਂਟੀਲੇਟਰਾਂ ਬਾਰੇ ਵਿਸਥਾਰਿਤ ਰਿਪੋਰਟ ਤਿਆਰ ਕੀਤੀ ਜਾਵੇਗੀ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਵਧੀਆ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ•ਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲ ਪੰਜਾਬ ਸਰਕਾਰ ਵਲੋਂ ਨਿਸ਼ਚਿਤ ਕੀਤੇ ਗਏ ਵੱਧ ਤੋਂ ਵੱਧ ਰੇਟ ਹੀ ਵਸੂਲ ਸਕਣਗੇ।

ਪੰਜਾਬ ਦੇ ਇਸ ਜ਼ਿਲ੍ਹੇ 'ਚ ਪੈਦਾ ਹੋਇਆ 'ਪਲਾਸਟਿਕ ਬੇਬੀ', ਜਿਸ ਦੀ ਸੱਪ ਵਾਂਗ ਉਤਰਦੀ ਹੈ ਚਮੜੀ

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਗੌਤਮ ਜੈਨ, ਸੰਜੀਵ ਕੁਮਾਰ ਸ਼ਰਮਾ, ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦਰਬਾਰਾ ਸਿੰਘ ਅਤੇ ਹੋਰਨਾਂ ਨੂੰ ਇਨ•ਾਂ ਹਸਪਤਾਲਾਂ ਨਾਲ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਤਾਂ ਕਿ ਜ਼ਿਲ•ਾ ਪ੍ਰਸ਼ਾਸਨ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ  ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਵਿਸਥਾਰਿਤ ਰਿਪੋਰਟ ਤਿਆਰ ਕੀਤੀ ਜਾ ਚੁੱਕੀ ਹੈ। ਉਨ ਦੱਸਿਆ ਕਿ ਜਿਲਾ  ਪ੍ਰਸ਼ਾਸਨ ਵਲੋਂ ਕੋਵਿਡ ਕੇਸਾਂ ਦੀ ਜਲਦੀ ਪਹਿਚਾਣ ਕਰਕੇ ਆਈਸੋਲੇਟ ਕਰਨ ਅਤੇ ਕਲੀਨੀਕਲ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸ੍ਰੀ ਥੋਰੀ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੌਕਸ ਰਹਿਣ ਅਤੇ ਸਮਾਜਿਕ ਦੂਰੀ, ਹੱਥ ਨੂੰ ਧੋਣ ਦੀ ਪਾਲਣਾ ਕਰਦੇ ਹੋਏ ਚਿਹਰੇ , ਅੱਖਾਂ ਅਤੇ ਨੱਕ ਨੂੰ ਛੂਹਣ ਤੋਂ ਗੁਰੇਜ਼ ਕਰਨ।

DC ਦੇ ਹੁਕਮ, ਚੜ੍ਹਦੇ ਮਹੀਨੇ ਜਲੰਧਰ ਦੇ ਇਹ ਇਲਾਕੇ ਕੀਤੇ ਗਏ ਸੀਲ

Get the latest update about True Scoop News, check out more about Punjab News, Deputy Director Local Governments, Ghanshyam Thori & Covid 19

Like us on Facebook or follow us on Twitter for more updates.