ਪਾਕਿਸਤਾਨ ਸਟਾਕ ਐਕਸਚੇਂਜ 'ਤੇ ਹੋਏ ਅੱਤਵਾਦੀ ਹਮਲੇ 'ਚ 10 ਲੋਕਾਂ ਦੀ ਮੌਤ, ਦੇਖੋ ਵੀਡੀਓ

ਹਾਲ ਹੀ 'ਚ ਪਾਕਿਸਤਾਨ ਸਟਾਕ ਐਕਸਚੇਂਜ 'ਤੇ ਅੱਤਵਾਦੀ ਹਮਲਾ ਹੋਇਆ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਪਾਕਿਸਤਾਨ ਸਟਾਕ ਐਕਸਚੇਂਜ 'ਤੇ ਅੱਜ ਸਵੇਰੇ ਹੋਏ...

ਕਰਾਚੀ— ਹਾਲ ਹੀ 'ਚ ਪਾਕਿਸਤਾਨ ਸਟਾਕ ਐਕਸਚੇਂਜ 'ਤੇ ਅੱਤਵਾਦੀ ਹਮਲਾ ਹੋਇਆ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਪਾਕਿਸਤਾਨ ਸਟਾਕ ਐਕਸਚੇਂਜ 'ਤੇ ਅੱਜ ਸਵੇਰੇ ਹੋਏ ਅੱਤਵਾਦੀ ਹਮਲੇ 'ਚ ਚਾਰ ਸੁਰੱਖਿਆ ਗਾਰਡ, ਇਕ ਪੁਲਸ ਅਫਸਰ ਤੇ ਇਕ ਨਾਗਰਿਕ ਮਾਰਿਆ ਗਿਆ। ਇਸ ਹਮਲੇ ਵਿੱਚ ਸ਼ਾਮਲ ਚਾਰ ਦਹਿਸ਼ਤਗਰਦਾਂ ਨੂੰ ਵੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਇਸ ਹਮਲੇ 'ਚ ਕੁੱਲ੍ਹ 10 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਇਕ ਵਾਹਨ ਵੀ ਕਬਜ਼ੇ ਵਿੱਚ ਲਿਆ ਹੈ, ਜਿਸ ਵਿੱਚ ਦਹਿਸ਼ਤਗਰਦ ਆਏ ਸਨ।

ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਵਜੇ ਦਹਿਸ਼ਤਗਰਦਾਂ ਨੇ ਗੇਟ 'ਤੇ ਗ੍ਰੇਨੇਡ ਸੁੱਟਿਆ, ਮਗਰੋਂ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਮੁਲਾਜ਼ਮਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਹਾਲਾਂਕਿ ਇਹ ਸਪਸ਼ਟ ਨਹੀਂ ਹੈ ਕਿ ਇਸ ਹਮਲੇ ਵਿੱਚ ਕਿੰਨੇ ਦਹਿਸ਼ਤਗਰਦ ਸ਼ਾਮਲ ਸਨ, ਪਰ ਦਾਅਵਾ ਕੀਤਾ ਜਾ ਰਿਹਾ ਹੈ ਚਾਰ ਦਹਿਸ਼ਤਗਰਦਾਂ ਨੇ ਇਹ ਕਾਰਵਾਈ ਕੀਤੀ। ਹਮਲੇ ਮਗਰੋ ਦਹਿਸ਼ਤਗਰਦ ਕੁਝ ਸਮਾਂ ਇਮਾਰਤ ਵਿਚ ਲੁਕੇ ਰਹੇ ਅਤੇ ਗੋਲੀਆਂ ਚਲਾਉਂਦੇ ਰਹੇ। ਪੁਲਸ ਨੂੰ ਦਹਿਸ਼ਤਗਰਦਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਬਲੋਚਿਸਤਾਨ ਲਿਬਰੇਸ਼ਨ ਆਰਮੀ ਨਾਲ ਸਬੰਧਤ ਮਜੀਦ ਬ੍ਰਿਗੇਡ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

 ਸੀਨੀਅਰ ਪੁਲਸ ਅਧਿਕਾਰੀ ਸ਼ਰਜੀਲ ਖਰਾਲ ਨੇ ਦੱਸਿਆ ਕਿ ਹਮਲੇ ਵਿੱਚ ਤਿੰਨ ਪੁਲਸ ਮੁਲਾਜ਼ਮਾਂ ਸਮੇਤ ਕਈ ਵਿਅਕਤੀ ਜ਼ਖ਼ਮੀ ਹੋਏ ਹਨ। ਸਿੰਧ ਸੂਬੇ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਹਮਲੇ ਦੀ ਨਿਖੇਧੀ ਕਰਦਿਆਂ ਕਿ ਇਹ ਅਰਥਚਾਰੇ ਅਤੇ ਕੌਮੀ ਸੁਰੱਖਿਆ 'ਤੇ ਹਮਲਾ ਸੀ ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

Get the latest update about Terrorist Attack, check out more about World News, News In Punjabi, Karachi News & True Scoop News

Like us on Facebook or follow us on Twitter for more updates.