ਸਕੂਲ 'ਚ ਦਾਖਲ ਹੋ ਕੇ ਪੁੱਛਿਆ ਨਾਂ ਫਿਰ ਮਾਰੀ ਗੋਲੀ, ਕੁਲਗਾਮ 'ਚ ਮਹਿਲਾ ਕਸ਼ਮੀਰੀ ਪੰਡਿਤ ਟੀਚਰ ਦੀ ਹੱਤਿਆ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਅੱਤਵਾਦੀਆਂ ਨੇ ਪੀਐੱਮ ਪੈਕੇਜ 'ਤੇ ਭਰਤੀ ਇਕ ਮਹਿਲਾ ਕਰਮਚਾਰੀ ਦੀ ਹੱਤਿਆ ਕਰ ਦਿੱਤੀ ਹੈ। ਇਹ ਔਰਤ ਕੁਲਗਾਮ ਵਿੱਚ ਟੀਚਰ ਸੀ ਅਤੇ 1990 ਵਿੱਚ ਦੇਸ਼ ਛੱਡਣ ਤੋਂ ਬਾਅਦ, ਉਸਨੂੰ ਦੁਬਾਰਾ ਬੁਲਾਇਆ ਗਿਆ

ਸ਼੍ਰੀਨਗਰ:- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਅੱਤਵਾਦੀਆਂ ਨੇ ਪੀਐੱਮ ਪੈਕੇਜ 'ਤੇ ਭਰਤੀ ਇਕ ਮਹਿਲਾ ਕਰਮਚਾਰੀ ਦੀ ਹੱਤਿਆ ਕਰ ਦਿੱਤੀ ਹੈ। ਇਹ ਔਰਤ ਕੁਲਗਾਮ ਵਿੱਚ ਟੀਚਰ ਸੀ ਅਤੇ 1990 ਵਿੱਚ ਦੇਸ਼ ਛੱਡਣ ਤੋਂ ਬਾਅਦ, ਉਸਨੂੰ ਦੁਬਾਰਾ ਬੁਲਾਇਆ ਗਿਆ ਅਤੇ ਪ੍ਰਧਾਨ ਮੰਤਰੀ ਰੁਜ਼ਗਾਰ ਪੈਕੇਜ 'ਪ੍ਰਧਾਨ ਮੰਤਰੀ ਸਪੈਸ਼ਲ ਇੰਪਲਾਇਮੈਂਟ ਪੈਕੇਜ'  ਦੇ ਤਹਿਤ ਕਸ਼ਮੀਰ ਵਿੱਚ ਨੌਕਰੀ ਕਰ ਰਹੀ ਸੀ। ਕਸ਼ਮੀਰ ਘਾਟੀ ਦੇ ਸਥਾਨਕ ਸੂਤਰਾਂ ਦੇ ਅਨੁਸਾਰ, ਅੱਤਵਾਦੀ ਸਕੂਲ ਵਿੱਚ ਦਾਖਲ ਹੋਏ ਅਤੇ ਪਹਿਲਾਂ ਅਧਿਆਪਕ ਤੋਂ ਉਸਦਾ ਨਾਮ ਪੁੱਛਿਆ ਅਤੇ ਫਿਰ ਉਸਨੂੰ ਇੱਕ ਏਕੇ-47 ਨਾਲ ਗੋਲੀ ਮਾਰ ਦਿੱਤੀ।
ਜਾਣਕਾਰੀ ਮੁਤਾਬਿਕ ਅਣਪਛਾਤੇ ਅੱਤਵਾਦੀਆਂ ਨੇ ਮੰਗਲਵਾਰ ਸਵੇਰੇਕੁਲਗਾਮ ਦੇ ਗੋਪਾਲਪੁਰਾ ਇਲਾਕੇ 'ਚ ਸਥਿਤ ਸਕੂਲ 'ਚ ਉਸ ਨੂੰ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਕੁਲਗਾਮ ਦੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਅਧਿਆਪਕ ਦੀ ਪਛਾਣ ਰਜਨੀ ਨਾਂ ਦੀ ਔਰਤ ਵਜੋਂ ਹੋਈ ਹੈ, ਜੋ ਕਿ ਸਾਂਬਾ ਦੀ ਰਹਿਣ ਵਾਲੀ ਸੀ। ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਪੈਦਾ ਹੋ ਗਿਆ। ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ਹਨ।

 
ਘਟਨਾ ਤੋਂ ਬਾਅਦ ਫੌਜ, ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਜਵਾਨਾਂ ਨੇ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਇਸ ਦੇ ਨਾਲ ਹੀ ਕੁਲਗਾਮ ਜ਼ਿਲ੍ਹੇ ਦੇ ਹਸਪਤਾਲ ਵਿੱਚ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ। ਇਸ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।