ਵਿਸਾਖੀ ਮਨਾਉਣ ਲਈ 705 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ, ਵੱਖ ਵੱਖ ਗੁਰਧਾਮਾਂ ਦੇ ਕਰਨਗੇ ਦਰਸ਼ਨ

ਵਿਸਾਖੀ ਦ ਪਵਿੱਤਰ ਮੌਕੇ ਤੇ ਸ਼ਰਧਾਲੂਆਂ 'ਚ ਖੁਸ਼ੀ ਦੀ ਲਹਿਰ ਹੈ। ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 705 ...

ਵਿਸਾਖੀ ਦ ਪਵਿੱਤਰ ਮੌਕੇ ਤੇ ਸ਼ਰਧਾਲੂਆਂ 'ਚ ਖੁਸ਼ੀ ਦੀ ਲਹਿਰ ਹੈ। ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 705 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆਹੈ। ਇਹ ਜਥਾ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਉਪਰੰਤ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ |


ਜਥੇ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਜਥਾ ਪਾਰਟੀ ਦੇ ਆਗੂ ਨੇ ਦੱਸਿਆ ਕਿ ਜਥੇ ਦੀ ਵਾਪਸੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਭਾਰਤ ਪਰਤਣਗੇ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 900 ਵੀਜ਼ੇ ਵਿਚੋਂ 195 ਵੀਜ਼ੇ ਰੱਦ ਕਰ ਦਿੱਤੇ ਗਏ ਹਨ ਅਤੇ 705 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣਾ ਹੈ। ਵਿਸਾਖੀ ਤੇ ਜਾਣ ਤੋਂ ਪਹਿਲਾ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕਰੋਨਾ ਟੈਸਟ ਵੀ ਕੀਤੇ ਗਏ ਅਤੇ ਹੁਣ 705 ਸ਼ਰਧਾਲੂਆਂ ਦਾ ਜੱਥਾ ਪਮਿਸਾਨ ਲਈ ਰਵਾਨਾ ਹੋਇਆ ਹੈ।

ਦੂਜੇ ਪਾਸੇ ਇਸ ਜਥੇ ਦਾ ਹਿੱਸਾ ਬਣਨ ਵਾਲੇ ਸ਼ਰਧਾਲੂ ਆਪਣੇ ਆਪ ਨੂੰ ਖੁਸ਼ਕਿਸਮਤੀ ਦੱਸ ਰਹੇ ਹਨ, ਉਨ੍ਹਾਂ ਦਾ ਕਹਿੰਦੇ ਹਨ ਕਿ ਹਰ ਸਿੱਖ ਲਈ ਗੁਰੂ ਸਾਹਿਬਾਨ ਦੇ ਦਰਸ਼ਨ ਕਰਨ ਦਾ ਸਭ ਤੋਂ ਵੱਡਾ ਦਿਨ ਹੈ, ਅੱਜ ਉਹ ਜਾ ਰਹੇ ਹਨ । ਆਪਣੇ ਗੁਰੂ-ਧਾਮਾਂ ਦੇ ਦਰਸ਼ਨ ਕਰਨ ਲਈ ਅਤੇ ਉਹ ਬਹੁਤ ਖੁਸ਼ ਹਨ।

Get the latest update about SHROMANI GURUDWARA, check out more about PAKISTAN, Shiromani Gurdwara Parbandhak Committee, Pakistan to visit Baisakhi & SGPC

Like us on Facebook or follow us on Twitter for more updates.