ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆ ਦਾ ਜਥਾ ਨਹੀਂ ਜਾ ਸਕਦਾ ਪਾਕਿਸਤਾਨ, ਕੋਰੋਨਾ ਕਾਰਨ ਨਹੀਂ ਮਿਲੀ ਆਗਿਆ

ਅੰਮ੍ਰਿਤਸਰ, 4 ਜੂਨ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ .................

ਅੰਮ੍ਰਿਤਸਰ, 4 ਜੂਨ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਿਲੀ ਜਾਣਕਾਰੀ ਅਨੁਸਾਰ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਸਨ ਅਤੇ ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ। 

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

Get the latest update about group of sikh pilgrims, check out more about true scoop, due to corona, guru arjan dev martyrdom day & not allowed

Like us on Facebook or follow us on Twitter for more updates.