ਵੱਡੀ ਵਾਰਦਾਤ : ਨਕੋਦਰ ਦੇ ਕੱਪੜਾ ਵਪਾਰੀ ਦਾ ਗੋਲ਼ੀਆਂ ਮਾਰ ਕੇ ਕਤਲ, ਗੰਨਮੈਨ ਵੀ ਹੋਇਆ ਜ਼ਖਮੀ

ਨਕੋਦਰ 'ਚ ਗੈਂਗਸਟਰਾਂ ਵੱਲੋਂ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਨਕੋਦਰ...

ਵੈੱਬ ਸੈਕਸ਼ਨ -  ਨਕੋਦਰ 'ਚ ਗੈਂਗਸਟਰਾਂ ਵੱਲੋਂ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਨਕੋਦਰ ਦੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਜ਼ਖ਼ਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ (39) ਪੁੱਤਰ ਹਰਮਿੰਦਰ ਸਿੰਘ ਵਾਸੀ ਆਦਰਸ਼ ਕਾਲੋਨੀ ਨੂੰ ਅਣਪਛਾਤੇ ਹਮਲਾਵਰਾਂ ਨੇ ਰਾਇਲ ਟਾਵਰ ਕੋਲ ਉਸ ਦੀ ਦੁਕਾਨ ’ਤੇ ਰਾਤ 8.30 ਵਜੇ ਦੇ ਲੱਗਭਗ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਗੰਨਮੈਨ ਵੀ ਇਸ ਗੋਲ਼ੀਬਾਰੀ ’ਚ ਜ਼ਖ਼ਮੀ ਹੋ ਗਿਆ। ਜਿਵੇਂ ਹੀ ਗੋਲ਼ੀਆਂ ਚੱਲੀਆਂ ਤਾਂ ਪੂਰੇ ਬਾਜ਼ਾਰ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ। ਇਸ ਦੌਰਾਨ ਪੁਲਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਵੀ ਲੱਗ ਗਿਆ ਕਿ ਗੈਂਗਸਟਰ ਸ਼ਰੇਆਮ ਹਥਿਆਰ ਲੈ ਕੇ ਘੁੰਮ ਰਹੇ ਹਨ ਅਤੇ ਪੁਲਸ ਦਾਅਵੇ ਕਰ ਰਹੀ ਹੈ ਕਿ ਗੰਨ ਕਲਚਰ ਨੂੰ ਖ਼ਤਮ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਗੈਂਗਸਟਰ ਇੰਦਾ ਨੇ ਕੱਪੜਾ ਵਪਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਜਿਸ ਤੋਂ ਬਾਅਦ ਪੁਲਸ ਨੇ ਕੱਪੜਾ ਵਪਾਰੀ ਨੂੰ ਗੰਨਮੈਨ ਦਿੱਤਾ ਅਤੇ ਗੈਂਗਸਟਰ ਇੰਦਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਪਰ ਇਸ ਦੇ ਬਾਵਜੂਦ ਕੱਪੜਾ ਵਪਾਰੀ ਦਾ ਕਤਲ ਹੋ ਗਿਆ। ਇਸ ਘਟਨਾ ਨੂੰ ਲੈ ਕੇ ਪੁਲਸ ਨੇ ਪੂਰੇ ਇਲਾਕੇ ਵਿਚ ਹਾਈ ਅਲਰਟ ਕਰ ਦਿੱਤਾ ਹੈ। ਜਿਸ ਵੀ ਰਸਤੇ ’ਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, ਉਨ੍ਹਾਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਮੋਬਾਇਲ ਡੰਪ ਵੀ ਉਠਾਇਆ ਹੈ, ਜਦਕਿ ਸ਼ਹਿਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਗਈ ਹੈ।

Get the latest update about Truescoop News, check out more about cloth merchant, nakodar, shot dead & Jalandhar

Like us on Facebook or follow us on Twitter for more updates.