'ਆਪ' ਵਿਧਾਇਕਾ ਬਲਜਿੰਦਰ ਕੌਰ ਖਿਲਾਫ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਕੀਤਾ ਜਾਰੀ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਵਾਰੰਟ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 2 ਸਾਲ ਪੁਰਾਣੇ ਕੇਸ ਦੇ ਚਲਦਿਆਂ ਜਾਰੀ ਕੀਤਾ ਹੈ...

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਵਾਰੰਟ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 2 ਸਾਲ ਪੁਰਾਣੇ ਕੇਸ ਦੇ ਚਲਦਿਆਂ ਜਾਰੀ ਕੀਤਾ ਹੈ। ਵਿਧਾਇਕ ਬਲਜਿੰਦਰ ਕੌਰ ਖਿਲਾਫ ਇਹ ਵਾਰੰਟ ਪਿਛਲੇ ਦੋ ਸਾਲਾਂ ਤੋਂ ਇਸ ਮਾਮਲੇ 'ਚ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਪਿਛਲੇ ਸਾਲ ਹੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ ਵੀ ਵਿਧਾਇਕ ਖਿਲਾਫ ਵਾਰੰਟ ਜਾਰੀ ਹੋਏ ਸਨ ਜਿਸ ਦੇ ਤਹਿਤ ਜਮਾਨਤ ਹੋ ਸਕਦੀ ਸੀ ਪਰ ਇਸ ਵਾਰ ਚਿਤਾਵਨੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਵਿਧਾਇਕ ਬਲਜਿੰਦਰ ਕੌਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। 


ਜਿਕਰਯੋਗ ਹੈ ਕਿ ਇਹ ਘਟਨਾ ਜਨਵਰੀ 2020 ਵਿੱਚ ਵਾਪਰੀ ਸੀ ਜਦੋਂ ਸੈਂਕੜੇ 'ਆਪ' ਵਿਧਾਇਕਾਂ ਅਤੇ ਨੇਤਾਵਾਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਸੀ। ਇਸ ਧਰਨੇ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਹੱਥੋਪਾਈ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਇਸ ਵਿੱਚ ਸੀਐੱਮ ਭਗਵੰਤ ਮਾਨ ਸਮੇਤ ਨਾਮਵਰ ਵਿਧਾਇਕਾਂ ਦਾ ਜ਼ਿਕਰ ਹੈ। ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332 ਅਤੇ 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਸੈਕਟਰ-3 ਚੰਡੀਗੜ੍ਹ ਪੁਲੀਸ ਨੇ ਦਰਜ ਕੀਤਾ ਸੀ।

ਵਿਧਾਇਕ ਬਲਜਿੰਦਰ ਕੌਰ ਆਮ ਆਦਮੀ ਪਾਰਟੀ ਦੀ ਸੀਨੀਅਰ ਮੈਂਬਰ ਹੈ ਅਤੇ ਮੰਤਰੀ ਦੀ ਦੌੜ ਵਿੱਚ ਸੀ, ਪਰ ਉਸ ਨੂੰ ਇਹ ਅਹੁਦਾ ਨਹੀਂ ਮਿਲਿਆ ਸੀ। ਅਜੇ ਤੱਕ ਆਮ ਆਦਮੀ ਪਾਰਟੀ ਅਤੇ ਵਿਧਾਇਕ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।

Get the latest update about AAP MLA, check out more about LATEST PUNJAB NEWS, PUNJAB NEWS TODAY, NON BAILABLE WARRANT FOR BALJINDER KAUR & PUNJAB NEWS

Like us on Facebook or follow us on Twitter for more updates.