ਚੜਦੀ ਸਵੇਰ ਫਗਵਾੜਾ 'ਚ ਵਾਪਰਿਆ ਭਿਆਨਕ ਹਾਦਸਾ, ਮੁੰਡੇ-ਕੁੜੀ ਦੀ ਮੌਤ

ਫਗਵਾੜਾ-ਬਾਈਪਾਸ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਜਵਾਨ...

ਫਗਵਾੜਾ : ਫਗਵਾੜਾ-ਬਾਈਪਾਸ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਜਵਾਨ ਮੁੰਡੇ-ਕੁੜੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਿੰਡ ਖੰਗੂੜਾ ਦੇ ਨੇੜੇ ਫਗਵਾੜਾ-ਬਾਈਪਾਸ ’ਤੇ ਇਕ ਥਾਰ ਜੀਪ ਬੇਕਾਬੂ ਹੋ ਗਈ ਤੇ ਡਿਵਾਈਡਰ ਨਾਲ ਟਕਰਾ ਕੇ ਪਲਟੀਆਂ ਖਾ ਗਈ।

ਇਸ ਕਾਰਨ ਜੀਪ 'ਚ ਸਵਾਰ ਨੌਜਵਾਨ ਅਰਸ਼ ਤੇ ਕੁੜੀ ਸ਼ਿਵਾਨੀ ਦੋਹਾਂ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਮੋਹਾਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੌਕੇ 'ਤੇ ਪੁੱਜੀ ਪੁਲਸ ਵੱਲੋਂ ਆਪਣੀ ਜਾਂਚ ਸ਼ੁਰੂ ਕੀਤੀ ਗਈ। ਪੁਲਸ ਅਧਿਕਾਰੀਆਂ ਮੁਤਾਬਕ ਹਾਦਸੇ ’ਚ ਜੀਪ ਸਵਾਰ ਇਕ ਹੋਰ ਕੁੜੀ ਜਿਸ ਦੀ ਪਛਾਣ ਚੇਤਨਾ ਵਾਸੀ ਮੋਹਾਲੀ ਵਜੋਂ ਦੱਸੀ ਜਾ ਰਹੀ ਹੈ, ਗੰਭੀਰ ਰੂਪ 'ਚ ਜਖਮੀ ਹੋਈ ਹੈ। ਉਸ ਨੂੰ ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਗਿਆ, ਜਿੱਥੇ ਸਰਕਾਰੀ ਡਾਕਟਰਾਂ ਵੱਲੋਂ ਉਸਦੀ ਬਣੀ ਹੋਈ ਗੰਭੀਰ ਹਾਲਤ ਨੂੰ ਮੁੱਖ ਰੱਖ ਉਸ ਨੂੰ ਅਗੇਤੇ ਇਲਾਜ ਲਈ ਡੀ. ਐੱਮ. ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਸ ਵਾਪਰੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

Get the latest update about phagwara, check out more about terrible accident, punjabi News, two dead & Truescoop News

Like us on Facebook or follow us on Twitter for more updates.