ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਮੌਤ, 40 ਦਿਨ ਪਹਿਲਾਂ ਹੋਇਆ ਸੀ ਵਿਆਹ

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾ...

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਕਤ ਨੌਜਵਾਨ ਦਾ 40 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ।

ਜਾਣਕਾਰੀ ਮੁਤਾਬਕ ਹਿਸਾਰ ਦੇ ਨੇੜੇ ਇਕ ਟ੍ਰੈਕਟਰ ਖਰਾਬ ਹੋ ਗਿਆ ਸੀ। ਜਤਿੰਦਰ ਉਸ ਟ੍ਰੈਕਟਰ ਨੂੰ ਦੇਖਣ ਲਈ ਰੁਕ ਗਿਆ। ਅਜਿਹੇ ਵਿਚ ਉਸ ਦੇ ਪਿੱਛਿਓਂ ਆ ਰਹੇ ਟਰੱਕ ਦੀ ਚਪੇਟ ਵਿਚ ਆ ਗਿਆ ਤੇ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਜਤਿੰਦਰ ਸਿੰਘ ਦਾ ਇਕ ਭਰਾ ਹੈ, ਜੋ ਕੈਨੇਡਾ ਰਹਿੰਦਾ ਹੈ। ਨੌਜਵਾਨ ਦੀ ਮੌਤ ਨਾਲ ਉਸ ਦੇ ਪਿੰਡ ਮਾਤਮ ਛਾਅ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਕਿਸਾਨੀ ਅੰਦੋਲਨ ਵਿਚ 17 ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਿਨ੍ਹਾਂ ਵਿਚੋਂ ਹਰਿਆਣਾ ਦੇ ਬਾਬਾ ਰਾਮ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। 

Get the latest update about young man, check out more about mansa, farmer protest & died

Like us on Facebook or follow us on Twitter for more updates.