''ਆਮ ਆਦਮੀ ਕਲੀਨਿਕ'' ਸਿਹਤ ਦੇ ਖੇਤਰ 'ਚ ਪੰਜਾਬ 'ਚ ਕ੍ਰਾਂਤੀ ਦੀ ਸ਼ੁਰੂਆਤ- ਅਰਵਿੰਦ ਕੇਜਰੀਵਾਲ

ਸਿਹਤ ਅਤੇ ਸਿੱਖਿਆ ਆਮ ਆਦਮੀ ਪਾਰਟੀ ਦੀ ਤਰਜੀਹ ਮੰਨੀ ਜਾਂਦੀ ਹੈ। ਇਸੇ ਦੇ ਚਲਦਿਆਂ ਦਿੱਲੀ ਮਾਡਲ ਦੀ ਤਰਜ਼ ਤੇ ਪੰਜਾਬ 'ਚ 'ਆਮ ਆਦਮੀ ਕਲੀਨਿਕ' ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ

ਅੱਜ ਪੰਜਾਬ 'ਚ ਆਜ਼ਾਦੀ ਦਿਵਸ ਦੇ ਮੌਕੇ ਤੇ ਸੀਐੱਮ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਵਾਂ ਪ੍ਰਧਾਨ ਕਰਨ ਦੇ ਲਈ ਆਮ ਆਦਮੀ ਕਲੀਨਿਕ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ 'ਚ ਆਜ਼ਾਦੀ ਦਿਵਸ ਦਾ ਝੰਡਾ ਲਹਿਰਾਉਣ ਤੋਂ ਬਾਅਦ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। 
ਇਸ ਮੌਕੇ ਤੇ ਆਪ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਡ ਏ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵਿਟਰ ਤੇ ਲਿਖਿਆ - ਪੰਜਾਬ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ। ਸਿਹਤ ਦੇ ਖੇਤਰ ਵਿੱਚ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਕ੍ਰਾਂਤੀ ਸ਼ੁਰੂ ਹੋ ਗਈ ਹੈ। ਇਹ ਇੱਕ ਸ਼ੁਰੂਆਤ ਹੈ। ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
ਇਸ ਤੋਂ ਇਲਾਵਾ ਆਪ ਪਾਰਟੀ ਨੂੰ ਸੰਸਦ ਮੈਂਬਰ ਰਾਘਵ ਚੱਡਾ ਨੇ ਵੀ ਪੰਜਾਬ ਵਾਸੀਆਂ ਮੁ ਆਮ ਆਦਮੀ ਕਲੀਨਿਕ ਖੁਲਣ ਤੇ ਵਧਾਈ ਦਿੱਤੀ। ਉਨ੍ਹਾਂ ਲਿਖਿਆ -ਜਿਵੇਂ ਕਿ ਭਾਰਤ ਆਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਅਸੀਂ ਪੰਜਾਬ ਵਿੱਚ 75 #AamAadmiClinics ਦਾ ਉਦਘਾਟਨ ਕਰਦੇ ਹਾਂ। ਭਾਰਤ ਦੇ ਸਿਹਤਮੰਦ ਅਤੇ ਮਜ਼ਬੂਤ ਹੋਣ ਦਾ ਆਧਾਰ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਤੱਕ ਪਹੁੰਚ ਹੈ।
 
ਜਿਕਰਯੋਗ ਹੈ ਕਿ ਸਿਹਤ ਅਤੇ ਸਿੱਖਿਆ ਆਮ ਆਦਮੀ ਪਾਰਟੀ ਦੀ ਤਰਜੀਹ ਮੰਨੀ ਜਾਂਦੀ ਹੈ। ਇਸੇ ਦੇ ਚਲਦਿਆਂ ਦਿੱਲੀ ਮਾਡਲ ਦੀ ਤਰਜ਼ ਤੇ ਪੰਜਾਬ 'ਚ 'ਆਮ ਆਦਮੀ ਕਲੀਨਿਕ' ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ। ਦਿੱਲੀ ਦੇ ਵਿਚ ਆਮ ਆਦਮੀ ਪਾਰਟੀ ਦੇ ਕਨਵੀਅਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਕੀਤੀ ਗਈ ਸੀ। ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਸ਼ੁਰੂ ਹੋਣ ਦਾ ਮੁੱਖ ਉਦੇਸ਼ ਲੋਕਾਂ ਤੱਕ ਸਹੀ, ਸਸਤਾ ਅਤੇ ਉੱਚ ਦਰਜ਼ੇ ਦਾ ਇਲਾਜ ਪਹੁੰਚਾਉਣਾ ਹੈ। ਇਸੇ ਲਈ ਸੀਐੱਮ ਮਾਨ ਦੀ ਅਗਵਾਈ 'ਚ ਆਪ ਸਰਕਾਰ ਨੇ ਪੰਜਾਬੀਆਂ ਲਈ ਉਨ੍ਹਾਂ ਦੇ ਘਰਾਂ ਤੋਂ ਕੁੱਝ ਦੂਰੀ ਤੇ ਹੀ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ਇਸ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਸ਼ੁਰੂਆਤ ਹੋ ਚੁਕੀ ਹੈ।

Get the latest update about RAGHAV CHADHA, check out more about AAP PARTY, AAM ADMI CLINIK, MOHALLA CLINIK & AAP PARTY BHAGWANT MANN

Like us on Facebook or follow us on Twitter for more updates.