ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸੁਨਾਮੀ, ਬਾਕੀ ਪਾਰਟੀਆਂ ਦਾ ਪਤਾ ਸਾਫ਼

ਆਮ ਆਦਮੀ ਪਾਰਟੀ ਦੇ ਸੀਐੱਮ ਫੇਸ ਭਗਵੰਤ ਮਾਨ ਦਾ ਜਾਦੂ ਚਲ...

ਪੰਜਾਬ ਵਿਧਾਨਸਭਾ ਚੋਣਾਂ 2022 ਚ ਹੁਣ ਤੱਕ ਦੇ ਅੰਕੜਿਆਂ ਦੇ ਮੁਤਾਬਕ ਪੰਜਾਬ 'ਚ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੀ ਸੁਨਾਮੀ ਦਿੱਖ ਰਹੀ ਹੈ।  ਆਮ ਆਦਮੀ ਪਾਰਟੀ ਦੇ ਸੀਐੱਮ ਫੇਸ ਭਗਵੰਤ ਮਾਨ ਦਾ ਜਾਦੂ ਚਲ ਗਿਆ ਹੈ ਕਿਉਂਕਿ ਹੁਣ ਤੱਕ ਆਮ ਆਦਮੀ ਪਾਰਟੀ 75 ਸੀਟਾਂ ਨਾਲ ਲੀਡ ਕਰ ਰਹੀ ਹੈ।  

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸਿਟੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਭਦੌੜ ਸੀਟ ਤੋਂ ਚਰਨਜੀਤ ਸਿੰਘ ਚੰਨੀ ਪਿੱਛੇ ਚੱਲ ਰਹੇ ਹਨ। ਹਾਲਾਂਕਿ ਉਹ ਚਮਕੌਰ ਸਾਹਿਬ ਸੀਟ ਤੋਂ ਵੀ ਚੋਣ ਲੜ ਰਹੇ ਹਨ। ਸ਼ੁਰੂਆਤੀ ਰੁਝਾਨਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਹਾਰ ਗਏ ਸਨ। ਸਿੱਧੂ ਦਾ ਮੁਕਾਬਲਾ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਨਾਲ ਹੈ।