ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਆਮਿਰ ਖਾਨ, ਬਾਈਕੋਟ ਦੀ ਮੰਗ ਦੇ ਬਾਵਜੂਦ ਵੀ ਕੱਲ ਰਿਲੀਜ਼ ਹੋਵੇਗੀ 'ਲਾਲ ਸਿੰਘ ਚੱਡਾ'

ਆਮਿਰ ਖਾਨ ਦੀ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਪਹਿਲਾ ਹੀ ਵਿਵਾਦਾਂ ‘ਚ ਘਿਰੀ ਹੋਈ ਹੈ। ਇਸ ਦੇ ਬਾਵਜੂਦ ਵੀ ਇਹ ਫਿਲਮ ਕੱਲ ਸਿਨੇਮਾਂ ਘਰਾਂ 'ਚ ਆ ਰਹੀ ਹੈ

ਆਮਿਰ ਖਾਨ ਦੀ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਪਹਿਲਾ ਹੀ ਵਿਵਾਦਾਂ ‘ਚ ਘਿਰੀ ਹੋਈ ਹੈ। ਇਸ ਦੇ ਬਾਵਜੂਦ ਵੀ ਇਹ ਫਿਲਮ ਕੱਲ ਸਿਨੇਮਾਂ ਘਰਾਂ 'ਚ ਆ ਰਹੀ ਹੈ। ਇਸੇ ਦੇ ਚਲਦਿਆਂ ਇਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਬੁੱਧਵਾਰ ਤੜਕੇ 5.30 ਵਜੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ। ਆਮਿਰ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ। ਆਮਿਰ ਖਾਨ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਦੇ ਮੈਂਬਰ ਵੀ ਹਰਿਮੰਦਿਰ ਸਾਹਿਬ ਮੌਜੂਦ ਸਨ। ਫਿਲਮ ‘ਲਾਲ ਸਿੰਘ ਚੱਢਾ’ ਪਿਛਲੇ ਕੁਝ ਸਮੇਂ ਤੋਂ ਆਮਿਰ ਖਾਨ ਦੇ ਇਕ ਪੁਰਾਣੇ ਬਿਆਨ ਕਾਰਨ ਵਿਵਾਦਾਂ ‘ਚ ਘਿਰੀ ਹੋਈ ਹੈ, ਜਿਸ ਕਰਕੇ ਫਿਲਮ ਦਾ ਪੂਰੇ ਦੇਸ਼ ‘ਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ।


ਆਮਿਰ ਖਾਨ ਦੀ ਇਸ ਫਿਲਮ ਦਾ ਵਿਰੋਧ ਕਰਨ ਦਾ ਕਾਰਨ ਉਨ੍ਹਾਂ ਦਾ ਉਹ ਬਿਆਨ ਹੈ, ਜਿਸ 'ਚ ਆਮਿਰ ਖਾਨ ਨੇ ਕਿਹਾ ਸੀ ਕਿ ‘ਭਾਰਤ ‘ਚ ਵਧਦੀ ਅਸਹਿਣਸ਼ੀਲਤਾ ਦੀਆਂ ਕਈ ਘਟਨਾਵਾਂ ਕਾਰਨ ਉਹ ਚੌਕਸ ਹੋ ਗਏ ਹਨ। ਉਸ ਸਮੇਂ ਪਤਨੀ ਕਿਰਨ ਰਾਓ ਨੇ ਉਨ੍ਹਾਂ ਨੂੰ ਦੇਸ਼ ਛੱਡਣ ਦਾ ਸੁਝਾਅ ਦਿੱਤਾ ਸੀ। 'ਲਾਲ ਸਿੰਘ ਚੱਡਾ' ਆਮਿਰ ਖਾਨ ਦੇ ਉਸ ਬਿਆਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਪਹਿਲੀ ਫਿਲਮ ਹੈ ਅਤੇ ਇਹ ਫਿਲਮ ਵੀ ਉਦੋਂ ਰਿਲੀਜ਼ ਹੋ ਰਹੀ ਹੈ, ਜਦੋਂ ਦੇਸ਼ 75ਵਾਂ ਸੁਤੰਤਰਤਾ ਉਤਸਵ ਮਨਾਉਣ ਦੀ ਤਿਆਰੀ ਕਰ ਰਿਹਾ ਹੈ।

Get the latest update about Laal Singh Chaddha release, check out more about aamir khan aamir khanLaal Singh Chaddha, kareena kapoor, boycott Laal Singh Chaddha & aamir khan in Amritsar

Like us on Facebook or follow us on Twitter for more updates.