ਸੰਗਰੂਰ ਜਿਮਨੀ ਚੋਣਾਂ ਲਈ ਆਪ ਦਾ ਵੱਡਾ ਐਲਾਨ, ਗੁਰਮੇਲ ਸਿੰਘ ਹੋਣਗੇ ਆਪ ਦੇ ਉਮੀਦਵਾਰ

ਸੰਗਰੂਰ ਨੂੰ 'ਆਪ' ਦਾ ਗੜ੍ਹ ਮੰਨਿਆ ਜਾਂਦਾ ਹੈ। ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਜਿੱਤ ਹਾਸਲ ਕੀਤੀ ਸੀ। ਇਸ ਦੌਰਾਨ 'ਆਪ' ਨੇ ਜ਼ਮੀਨੀ ਪੱਧਰ ਦੇ ਵਰਕਰ ਨੂੰ ਪਾਰਟੀ ਉਮੀਦਵਾਰ...

ਪੰਜਾਬ ਦੇ ਸੰਗਰੂਰ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਲਈ ਆਪ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੰਗਰੂਰ ਨੂੰ 'ਆਪ' ਦਾ ਗੜ੍ਹ ਮੰਨਿਆ ਜਾਂਦਾ ਹੈ। ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਜਿੱਤ ਹਾਸਲ ਕੀਤੀ ਸੀ। ਇਸ ਦੌਰਾਨ 'ਆਪ' ਨੇ ਜ਼ਮੀਨੀ ਪੱਧਰ ਦੇ ਵਰਕਰ ਨੂੰ ਪਾਰਟੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੀ ਆਪਣੀ ਸਾਖ ਨੂੰ ਬਰਕਰਾਰ ਰੱਖਿਆ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਹੈ ਕਿ ਸੰਗਰੂਰ 'ਚ ਹੋਣ ਵਾਲੀਆਂ ਜਿਮਨੀ ਚੋਣਾਂ 'ਚ ਗੁਰਮੇਲ ਸਿੰਘ ਆਪ ਤੋਂ ਉਮੀਦਵਾਰ ਹੋਣਗੇ। 
ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ ਨੂੰ ਸੰਗਰੂਰ 'ਚ 23 ਜੂਨ ਨੂੰ ਹੋਣ ਵਾਲੀਆਂ ਜਿਮਨੀ ਚੋਣਾਂ 'ਚ ਇਹ ਵੱਡੀ ਜਿੰਮੇਵਾਰੀ ਮਿਲੀ ਹੈ।ਸੀਐੱਮ ਭਗਵੰਤ ਮਾਨ ਨੇ ਸਰਪੰਚ ਗੁਰਮੇਲ ਸਿੰਘ ਨੂੰ ਇਸ ਮੌਕੇ ਸ਼ੁਭਕਾਮਨਾਵਾ ਦਿੱਤੀਆਂ ਹਨ।    

ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਲਈ ਚੁਣੇ ਜਾਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਸੀ।  ਸੀਐੱਮ ਮਾਨ ਦੋ ਵਾਰ ਸਾਂਸਦ ਰਹਿ ਚੁੱਕੇ ਹਨ ਅਤੇ ਦੋਵੇਂ ਵਾਰ 1 ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਸੀਟ ਜਿੱਤ ਚੁੱਕੇ ਹਨ।


  

Get the latest update about aap candidate for sangrur election, check out more about sangrur elections 23 june, gurmail singh, punjab elections & aap

Like us on Facebook or follow us on Twitter for more updates.