ਮੋਗਾ— ਚੋਣ ਅਬਜ਼ਰਵਰ ਵਲੋਂ ਫਿਲਮ ਅਦਾਕਾਰ ਸੋਨੂੰ ਸੂਦ ਦੀ ਲਗਜ਼ਰੀ ਕਾਰ ਜ਼ਬਤ ਕਰਨ ਦੀ ਖ਼ਬਰ ਸਾਹਮਣੇ ਆਈ ਹੈ | ਦੱਸ ਦੇਈਏ ਕਿ ਸੋਨੂੰ ਸੂਦ ਨੂੰ ਲੰਡੇਕੇ ਜਾਂਦੇ ਹੋਏ ਰੋਕਿਆ। ਉਨ੍ਹਾਂ ਦੀ ਕਾਰ ਜ਼ਬਤ ਕਰਕੇ ਸੋਨੂੰ ਸੂਦ ਨੂੰ ਕਿਸੇ ਹੋਰ ਗੱਡੀ ਵਿਚ ਘਰ ਭੇਜ ਦਿੱਤਾ ਗਿਆ ਅਤੇ ਉਸ ਨੂੰ ਘਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਅਕਾਲੀ ਦਲ ਦੇ ਪੋਲਿੰਗ ਏਜੰਟ ਦੀਦਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਸੋਨੂੰ ਸੂਦ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜਿਸ ਤੋਂ ਬਾਅਦ ਇਲੈਕਸ਼ਨ ਬਾਈ ਦੀ ਟੀਮ ਨੇ ਸੋਨੂੰ ਸੂਦ ਦਾ ਪਿੱਛਾ ਕੀਤਾ ਅਤੇ ਦੋਸ਼ ਸਹੀ ਪਾਏ ਜਾਣ 'ਤੇ ਉਸ ਖਿਲਾਫ ਕਾਰਵਾਈ ਕੀਤੀ ਗਈ ਅਤੇ ਅੱਗੇ ਦੀ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ ਜਾ ਰਿਹਾ ਹੈ।
ਸੋਨੂੰ ਸੂਦ ਦੀ ਨਿੱਜੀ ਕਾਰ ਥਾਣਾ ਸਿਟੀ ਇੱਕ ਵਿੱਚ ਖੜ੍ਹੀ ਹੈ। ਸੋਨੂੰ ਸੂਦ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਨਾਲ ਗਲਤ ਹਨ। ਉਸਨੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਕੀਤਾ, ਮੈਂ ਸਿਰਫ ਆਪਣੇ ਸਮਰਥਕਾਂ ਤੋਂ ਰਿਪੋਰਟਾਂ ਲੈ ਰਿਹਾ ਸੀ।
Get the latest update about Election Observer, check out more about Truescoop, Sonu Sood, Moga & truescoopnews
Like us on Facebook or follow us on Twitter for more updates.