(ਅਵਤਾਰ ਸਿੰਘ) ਬਟਾਲਾ ਦੇ ਨੇੜੇ ਪਿੰਡ ਮੀਰਪੁਰ ਵਿਚ ਇਕ ਘਰੇਲੂ ਵਿਵਾਦ ਤੋਂ ਬਾਅਦ ਦਰਾਣੀ ਵਲੋਂ ਜੇਠਾਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਸ ਵਾਰਦਾਤ ਦਾ ਪਤਾ ਚੱਲਦੇ ਸਾਰ ਉਕਤ ਸਥਾਨ ’ਤੇ ਮੌਕੇ ’ਤੇ ਪੁਲਸ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਪਿੰਡ ਮੀਰਪੁਰ ਵਿਚ ਘਰੇਲੂ ਝਗੜੇ ਤੋਂ ਬਾਅਦ ਸੁਰਿੰਦਰ ਕੌਰ ਦੇ ਘਰ ਜਾ ਕੇ ਕੁੱਟਮਾਰ ਕੀਤੀ ਤੇ ਕੁੱਟਮਾਰ ਕਰਨ ਮਗਰੋਂ ਉਸ ਨੇ ਉਸ ਦੇ ਸਿਰ ਵਿਚ ਕੁੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਇਸ ਤੋਂ ਬਾਅਦ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।