ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਕਾਂਗਰਸ ਨੂੰ ਝਟਕਾ, ਸਾਬਕਾ ਵਿਧਾਇਕ 'ਤੇ ਗੰਭੀਰ ਦੋਸ਼ ਲਗਾ ਡਿਪਟੀ ਮੇਅਰ ਨੇ ਛੱਡੀ ਕਾਂਗਰਸ ਪਾਰਟੀ

ਸੂਬੇ 'ਚ ਸੱਤਾ ਨਾ ਮਿਲਣ ਤੋਂ ਬਾਅਦ ਕਾਂਗਰਸ ਦੇ ਹਾਲ ਹੋਰ ਵੀ ਮਾੜੇ ਹੁੰਦੇ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਹੁਸ਼ਿਆਰਪੁਰ ਦੇ ਮੇਅਰ ਅਤੇ ਕੌਂਸਲਰਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਹੁਣ ਜਲੰਧਰ ਵਿੱਚ ਵੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ..

ਸੂਬੇ 'ਚ ਸੱਤਾ ਨਾ ਮਿਲਣ ਤੋਂ ਬਾਅਦ ਕਾਂਗਰਸ ਦੇ ਹਾਲ ਹੋਰ ਵੀ ਮਾੜੇ ਹੁੰਦੇ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਹੁਸ਼ਿਆਰਪੁਰ ਦੇ ਮੇਅਰ ਅਤੇ ਕੌਂਸਲਰਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਹੁਣ ਜਲੰਧਰ ਵਿੱਚ ਵੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਜਲੰਧਰ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਪਾਰਟੀ ਨੂੰ ਛੱਡ ਦਿੱਤਾ ਹੈ। ਡਿਪਟੀ ਮੇਅਰ ਬੰਟੀ ਨੇ ਆਪਣਾ ਅਸਤੀਫਾ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤਾ ਹੈ। ਸੂਤਰਾਂ ਮੁਤਾਬਿਕ ਰਾਜਾ ਵੜਿੰਗ ਡਿਪਟੀ ਮੇਅਰ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਬੰਟੀ ਨੇ ਪਾਰਟੀ ਛੱਡਣ ਦਾ ਮਨ ਬਣਾ ਲਿਆ ਹੈ।

ਜਲੰਧਰ ਦੇ ਡਿਪਟੀ ਮੇਅਰ ਨੇ ਕਾਂਗਰਸ ਪ੍ਰਧਾਨ ਨੂੰ ਦਿੱਤੇ ਅਸਤੀਫੇ 'ਚ ਜਲੰਧਰ ਵੈਸਟ ਤੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਤੇ ਕਈ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਸਿੱਧੇ ਤੌਰ 'ਤੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦਾ ਨਾਮ ਲਿਖਦੇ ਹੋਏ ਪਾਰਟੀ ਨੂੰ ਅੰਦਰੋ-ਅੰਦਰੀ ਕਮਜ਼ੋਰ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਭ੍ਰਿਸ਼ਟਾਚਾਰ ਵਿੱਚ ਡੁੱਬਿਆ ਸਾਬਕਾ ਵਿਧਾਇਕ ਪਾਰਟੀ ਦੇ ਇਮਾਨਦਾਰ ਵਰਕਰਾਂ ’ਤੇ ਉਂਗਲ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਦੀਆਂ ਏਸੀ ਹਰਕਤਾਂ ਤੋਂ ਉਨ੍ਹਾਂ ਸਮੇਤ ਸਾਰੇ ਵਰਕਰ ਨਿਰਾਸ਼ ਹਨ। ਪਾਰਟੀ ਹਾਈਕਮਾਂਡ ਨੂੰ ਇਸ ਬਾਰੇ ਡੂੰਘਾਈ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਉਹ ਪਾਰਟੀ ਦੇ ਅਹੁਦੇਦਾਰਾਂ ਦੀ ਵੱਖਰੀ ਵਿਚਾਰਧਾਰਾ ਤੋਂ ਤੰਗ ਆ ਕੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਪਾਰਟੀ ਤੋਂ ਅਸਤੀਫ਼ਾ ਦੇ ਰਹੇ ਹਨ।

ਜਿਕਰਯੋਗ ਹੈ ਕਿ ਬੇਸ਼ਕ ਡਿਪਟੀ ਮੇਅਰ ਤੇ ਯੂਥ ਕਾਂਗਰਸੀ ਆਗੂ ਹਰਸਿਮਰਨਜੀਤ ਸਿੰਘ ਬੰਟੀ ਨੇ ਇਹ ਨਹੀਂ ਦੱਸਿਆ ਕਿ ਉਹ ਕਿਹੜੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਪਰ ਉਨ੍ਹਾਂ ਦਾ ਭਰਾ ਸ਼ੰਟੀ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਹੈ ਅਤੇ ਅਸਤੀਫਾ ਵੀ ਭੇਜ ਦਿੱਤਾ ਹੈ। ਹੁਣ ਇਸ ਨੂੰ ਮੰਨਣਾ ਜਾਂ ਨਾ ਮੰਨਣਾ ਪਾਰਟੀ ਹਾਈਕਮਾਂਡ ਦਾ ਕੰਮ ਹੈ। ਪਰ ਉਹ ਹੁਣ ਪਾਰਟੀ ਵਿੱਚ ਨਹੀਂ ਹੈ।

Get the latest update about harsimranjit bunty, check out more about jalandhar deputy mayor, ex mla jalandhar west, sushil rinku & jalandhar deputy mayor laeave congress

Like us on Facebook or follow us on Twitter for more updates.