ਸਿੱਧੂ ਮੂਸੇਵਾਲਾ ਦੇ SYL ਤੋਂ ਬਾਅਦ ਹੁਣ ਕੰਵਰ ਗਰੇਵਾਲ ਦਾ ਗੀਤ 'ਰਿਹਾਈ' ਭਾਰਤ 'ਚ ਬੈਨ, ਜਾਣੋ ਕਿਉਂ?

ਹਾਲ ਹੀ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਏ ਨਵੇਂ ਗੀਤ 'ਐੱਸ.ਵਾਈ.ਐੱਲ.' ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ...

ਹਾਲ ਹੀ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਏ ਨਵੇਂ ਗੀਤ 'ਐੱਸ.ਵਾਈ.ਐੱਲ.' ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਸਿੱਧੂ ਦੇ ਗੀਤ ਐੱਸ.ਵਾਈ.ਐੱਲ ਤੋਂ ਬਾਅਦ ਹੁਣ ਸਰਕਾਰ ਨੇ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ 'ਰਿਹਾਈ' 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ 'ਰਿਹਾਈ' ਯੂਟਿਓਬ ਤੇ ਬੈਨ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੀਤ ਸਿੱਖ ਕੈਦੀਆਂ ਦੀ ਰਿਹਾਈ ਦੇ ਸਮਰਥਨ 'ਚ ਸੀ।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਗਾਣੇ SYL 'ਤੇ ਵੀ ਪਾਬੰਦੀ ਲਗਾਈ ਗਈ ਹੈ। SYL ਦਾ ਅਰਥ ਹੈ ਸਤਲੁਜ ਯਮੁਨਾ ਲਿੰਕ ਨਹਿਰ, ਜਿਸਨੂੰ 'SYL ਨਹਿਰ' ਵੀ ਕਿਹਾ ਜਾਂਦਾ ਹੈ। 214 ਕਿਲੋਮੀਟਰ ਲੰਬੀ ਸਤਲੁਜ ਯਮੁਨਾ ਲਿੰਕ ਨਹਿਰ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ। ਸਿੱਧੂ ਦੇ ਇਸ ਗੀਤ ਵਿੱਚ ਐਸਵਾਈਐਲ ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲਗਾਤਾਰ ਵਿਵਾਦ ਚੱਲ ਰਿਹਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਸ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।

Get the latest update about Rihai song ban in India, check out more about kanwar garewal rihai ban in India, YouTube ban & syl banned

Like us on Facebook or follow us on Twitter for more updates.