ਕਿਸਾਨੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਪੰਜਾਬੀ ਸਿੰਗਰ, ਕਿਹਾ- ਸਿਆਸਤ ਚਮਕਾਉਣ ਲਈ ਸਿਆਸੀ ਪਾਰਟੀਆਂ ਕਰ ਰਹੀਆਂ ਨਾਟਕ

ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਕਿਸਾਨਾਂ ਦੇ ਸਮਰਥਕਾਂ 'ਚ ਅੱਜ ਪੰਜਾਬ ਦੇ ਕਈ ਸਿੰਗਰ ਵੀ ਆਏ। ਪੰਜਾਬੀ ਸਿੰਗਰਾਂ ਦਾ ਕਹਿਣਾ ਹੈ ਕਿ ਉਹ ਖੁਦ ਵੀ ਕਿਸਾਨ ਹਨ। ਪਹਿਲਾਂ...

ਅੰਮ੍ਰਿਤਸਰ— ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਕਿਸਾਨਾਂ ਦੇ ਸਮਰਥਕਾਂ 'ਚ ਅੱਜ ਪੰਜਾਬ ਦੇ ਕਈ ਸਿੰਗਰ ਵੀ ਆਏ। ਪੰਜਾਬੀ ਸਿੰਗਰਾਂ ਦਾ ਕਹਿਣਾ ਹੈ ਕਿ ਉਹ ਖੁਦ ਵੀ ਕਿਸਾਨ ਹਨ। ਪਹਿਲਾਂ ਉਹ ਖੇਤੀ ਕਰਦੇ ਸਨ ਪਰ ਭਗਵਾਨ ਨੂੰ ਕੁਝ ਹੋਰ ਵੀ ਮਨਜ਼ੂਰ ਸੀ ਅਤੇ ਉਹ ਸਿੰਗਰ ਬਣੇ ਪਰ ਕਿਸਾਨੀ ਮੁੱਦਿਆਂ ਨੂੰ ਉਹ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਕੇਂਦਰ ਸਰਕਾਰ ਨੂੰ ਖੇਤੀਬਾੜੀ ਆਰਡੀਨੈਂਸ ਰੱਦ ਕਰਨੇ ਚਾਹੀਦੇ ਹਨ। ਦੱਸ ਦੇਈਏ ਕਿ ਕਿਸਾਨਾਂ ਦਾ ਪ੍ਰਦਰਸ਼ਨ ਦਿਨ ਪ੍ਰਤੀ ਦਿਨ ਵਿਕਰਾਲ ਰੂਪ ਲੈਂਦਾ ਜਾ ਰਿਹਾ ਹੈ ਅਤੇ ਹੁਣ ਕਿਸਾਨਾਂ ਨੂੰ ਸਟੂਡੈਂਟ ਅਤੇ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ।

ਸੰਗਰੂਰ ਰੈਲੀ ਦੌਰਾਨ ਰਾਹੁਲ ਗਾਂਧੀ ਨੂੰ ਲੈ ਕੇ ਕੈਪਟਨ ਦਾ ਵੱਡਾ ਐਲਾਨ

ਅੱਜ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਕਿਸਾਨ ਇਕੱਠੇ ਹੋਏ ਅਤੇ ਪ੍ਰਦਰਸ਼ਨ ਕਰ ਖੇਤੀਬਾੜੀ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸਿੰਗਰ ਹਰਫ ਚੀਮਾ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਕਿਉਂਕਿ ਉਹ ਖੁਦ ਵੀ ਕਿਸਾਨ ਹਨ। ਇਸ ਲਈ ਜੇਕਰ ਕਿਸਾਨੀ ਬਚੇਗੀ ਤਾਂ ਹੀ ਉਨ੍ਹਾਂ ਨੂੰ ਵੀ ਫਾਇਦਾ ਹੋਵੇਗਾ। ਇਸ ਲਈ ਉਹ ਲਗਾਤਾਰ ਕਿਸਾਨਾਂ ਨੂੰ ਸਹਿਯੋਗ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿਆਸਤ ਚਮਕਾਉਣ ਲਈ ਸਿਆਸੀ ਪਾਰਟੀਆਂ ਅੱਗੇ ਆ ਕੇ ਕਿਸਾਨਾਂ ਦੇ ਸਮਰਥਨ ਦਾ ਨਾਟਕ ਕਰ ਰਹੀ ਹੈ। ਉੱਥੇ ਕਿਸਾਨਾਂ ਦਾ ਸਮਰਥਨ ਕਰਨ ਲਈ ਸਟੂਡੈਂਟ ਵੀ ਅੱਗੇ ਆਏ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੜ੍ਹੇ-ਲਿਖੇ ਹਨ ਅਤੇ ਚੰਗੀ ਤਰ੍ਹਾਂ ਸਮਝਦੇ ਹਨ ਕਿ ਕੀ ਸਹੀਂ ਹੈ ਕੀ ਗਲਤ। ਸਰਕਾਰ ਨੂੰ ਖੇਤੀਬਾੜੀ ਆਰਡੀਨੈਂਸ ਰੱਦ ਕਰਨਾ ਚਾਹੀਦਾ ਹੈ।

Get the latest update about AGRICULTURE BILL, check out more about FARMER PROTEST, TRUE SCOOP PUNJABI, TRUE SCOOP NEWS & PUNJABI SINGER

Like us on Facebook or follow us on Twitter for more updates.