ਬੀੜੀ ਦੇ ਪੈਕੇਟ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਛਾਪਣ ਦੀ ਸ੍ਰੀ ਅਕਾਲ ਤਖਤ ਸਾਹਿਬ ਨੇ ਕੀਤੀ ਸਖਤ ਸ਼ਬਦਾਂ ਚ ਨਿੰਦਾ

ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫੈਕਟਰੀ ਵੱਲੋਂ ਬੀੜੀ ਦੇ ਬੰਡਲ ’ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ..............

ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫੈਕਟਰੀ ਵੱਲੋਂ ਬੀੜੀ ਦੇ ਬੰਡਲ ’ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲਗਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਅਕਾਲ ਤਖਤ ਸਾਹਿਬ ਜਥੇਦਾਰ ਨੇ ਇਸ ਨੂੰ ਲੈ ਕੇ ਕਾਰਵਾਈ ਕਰਦਿਆਂ ਸਬੰਧਤ ਫੈਕਟਰੀ ਨੂੰ ਪੱਤਰ ਲਿਖ ਕੇ ਤਸਵੀਰ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ। 

ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇਕ ਵੀਡੀਓ ਵਿਚ ਗੁਰੂਤਾਜ ਨਾਂ ਦੇ ਬੀੜੀ ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਲਗਾਈ ਗਈ ਹੈ। ਇਹ ਫੈਕਟਰੀ ਤਾਮਿਲਨਾਡੂ ਦੇ ਵੈਲੋਰ ਨਾਲ ਸਬੰਧਤ ਹੈ।

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਬੀੜੀ ਫੈਕਟਰੀ ਵੱਲੋਂ ਕੀਤੀ ਗਈ ਇਸ ਘਟੀਆ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਹੈ ਕਿ ਗੁਰੂ ਸਾਹਿਬ ਦੀ ਤਸਵੀਰ ਨੂੰ ਵਿਵਰਜਿਤ ਤੰਬਾਕੂ (ਬੀੜੀ) ਦੇ ਪੈਕਟ ’ਤੇ ਵਰਤਿਆ ਗਿਆ ਹੈ। 

ਇਹ ਕਿਸੇ ਸ਼ਰਾਰਤੀ ਦਿਮਾਗ ਦੀ ਸੋਚੀ ਸਮਝੀ ਚਾਲ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਕਾਰਵਾਈਆਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਸੱਟ ਮਾਰੀ ਜਾਂਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੀੜੀ ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਲਗਾਉਣ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁਛਗਿਛ ਹੋਣੀ ਚਾਹੀਦੀ ਹੈ, ਤਾਂ ਜੋ ਇਸ ਦੀ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਖ਼ਤੀ ਨਾਲ ਕਾਰਵਾਈ ਕਰੇਗੀ।

Get the latest update about true scoop, check out more about Printing Of Guru Gobind Singh Ji, Tamil Nadu, Strongly Condemns & true scoop news

Like us on Facebook or follow us on Twitter for more updates.