ਪੰਜਾਬ 'ਚ ਸਸਤੀ ਨਹੀ ਹੋਵੇਗੀ ਸ਼ਰਾਬ: ਹਾਈਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਲਗਾਈ ਰੋਕ; 'ਆਪ' ਸਰਕਾਰ ਤੋਂ ਮੰਗਿਆ ਜਵਾਬ

ਅੱਜ ਹਾਈਕੋਰਟ ਦੇ ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਪੰਜਾਬ 'ਚ ਸ਼ਰਾਬ ਸਸਤੀ ਹੋਣ ਦੀਆਂ ਉਮੀਦ ਤੇ ਵੀ ਪਾਣੀ ਫਿਰ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਆਬਕਾਰੀ ਨੀਤੀ ਨੂੰ ਝਟਕਾ ਦੇਂਦਿਆਂ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਰੋਕ ਲਗਾ ਦਿੱਤੀ ਹੈ...

ਅੱਜ ਹਾਈਕੋਰਟ ਦੇ ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਪੰਜਾਬ 'ਚ ਸ਼ਰਾਬ ਸਸਤੀ ਹੋਣ ਦੀਆਂ ਉਮੀਦ ਤੇ ਵੀ ਪਾਣੀ ਫਿਰ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਆਬਕਾਰੀ ਨੀਤੀ ਨੂੰ ਝਟਕਾ ਦੇਂਦਿਆਂ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਇਹ ਫੈਸਲਾ ਨਵੀਂ ਆਬਕਾਰੀ ਨੀਤੀ ਵਿਰੁੱਧ ਦਾਇਰ 4 ਪਟੀਸ਼ਨਾਂ ਦੀ ਸੁਣਵਾਈ ਦੌਰਾਨ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਠੇਕਿਆਂ ਦੀ ਅਲਾਟਮੈਂਟ ਹੁਣ ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ 'ਤੇ ਨਿਰਭਰ ਕਰੇਗੀ। ਇਸ ਸਬੰਧੀ ਹੁਣ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ।

ਦਸ ਦਈਏ ਕਿ ਨਵੀ ਆਬਕਾਰੀ ਨੀਤੀ 1 ਜੁਲਾਈ ਤੋਂ ਲਾਗੂ ਹੋਣੀ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ। ਜੇਕਰ ਨੀਤੀ ਬੰਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ 'ਤੇ ਪਾਣੀ ਫਿਰ ਜਾਵੇਗਾ।


ਹਾਈ ਕੋਰਟ ਦੇ ਅਨੁਸਾਰ ਇਨ੍ਹਾਂ ਪਟੀਸ਼ਨ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਸ਼ਰਾਬ ਦੇ ਕਾਰੋਬਾਰ 'ਚ ਏਕਾਧਿਕਾਰ ਨੂੰ ਬੜ੍ਹਾਵਾ ਦੇਣ ਦੇ ਦੋਸ਼ ਲੱਗੇ ਹਨ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨ ਦੀ ਪੈਰਵੀ ਕਰ ਰਹੇ ਐਡਵੋਕੇਟ ਮੋਹਨ ਜੈਨ ਅਨੁਸਾਰ ਨਵੀਂ ਆਬਕਾਰੀ ਨੀਤੀ ਵਿੱਚ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਐਕਟ 1956 ਦੀ ਉਲੰਘਣਾ ਕੀਤੀ ਗਈ ਹੈ। ਇਸ ਦੇ ਨਾਲ ਹੀ ਨਵੀਂ ਨੀਤੀ ਸ਼ਰਾਬ ਦੇ ਕਾਰੋਬਾਰ ਵਿੱਚ ਏਕਾਧਿਕਾਰ ਨੂੰ ਉਤਸ਼ਾਹਿਤ ਕਰੇਗੀ।

ਇਸ ਤੋਂ ਇਲਾਵਾ ਅਰਾਈਵ ਸੇਫ਼ ਚੰਡੀਗੜ੍ਹ ਨਾਮਕ ਸੰਸਥਾ ਵੱਲੋਂ ਵੀ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਨੈਸ਼ਨਲ ਹਾਈਵੇਅ ਦੇ ਨੇੜੇ ਠੇਕੇ ਦੇਣ 'ਤੇ ਪਹਿਲਾਂ ਰੂਟ ਦੀ ਮਨਜ਼ੂਰੀ ਲਈ ਜਾਵੇ। ਇਹ ਪਟੀਸ਼ਨ ਨੈਸ਼ਨਲ ਹਾਈਵੇ 'ਤੇ ਸ਼ਰਾਬ ਕਾਰਨ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਦਾਇਰ ਕੀਤੀ ਗਈ ਹੈ।

Get the latest update about PUNJAB AND HARYANA HIGH COURT, check out more about alcohol will not be cheap in Punjab, PUNJAB NEWS & PUNJAB NEWS

Like us on Facebook or follow us on Twitter for more updates.