ਧਾਰਾ 370 ਹਟਾਏ ਜਾਣ ਦੇ ਵਿਰੋਧ ‘ਚ ਦਿੱਲੀ ’ਚ ਅੱਤਵਾਦੀ ਸਾਜਿਸ਼ ਨੂੰ ਲੈ ਕੇ ਵੱਡਾ ਖੁਲਾਸਾ, ਅਲਰਟ ਜਾਰੀ

ਦੇਸ਼ ਦੀ ਰਾਜਧਾਨੀ ਦਿੱਲੀ ’ਚ ਅੱਤਵਾਦੀ ਸਾਜਿਸ਼ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਵਿਰੋਧ ‘ਚ ਦਿੱਲੀ...

ਨਵੀਂ ਦਿੱਲੀ— ਦੇਸ਼ ਦੀ ਰਾਜਧਾਨੀ ਦਿੱਲੀ ’ਚ ਅੱਤਵਾਦੀ ਸਾਜਿਸ਼ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਵਿਰੋਧ ‘ਚ ਦਿੱਲੀ ਸਮੇਤ ਭਾਰਤ ਦੇ ਹੋਰ ਕਈ ਹਿੱਸਿਆਂ ‘ਚ ਅੱਤਵਾਦੀ ਹਮਲੇ ਕਰਵਾਉਣ ਦੀ ਸਾਜਿਸ਼ ਕਰ ਰਿਹਾ ਹੈ। ਖੁਫੀਆ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਆਈ. ਐੱਸ. ਆਈ ਦੇ ਦੋ ਅੱਤਵਾਦੀ ਦਿੱਲੀ ‘ਚ ਦਾਖਲ ਹੋਏ ਹਨ। ਸੁਰੱਖਿਆ ਏਜੰਸੀਆਂ ਨੇ ਦੋਵਾਂ ਅੱਤਵਾਦੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ ਤੇ ਦੋਵਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

Fit India Movement : ਰੋਜ਼ਾਨਾ ਜ਼ਿੰਦਗੀ ’ਚ ਫਿਟਨੈੱਸ ਨੂੰ ਲੈ ਕੇ PM ਮੋਦੀ ਦੇ ਵੱਡੇ ਐਲਾਨ 

ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ‘ਚ ਆਈ. ਜੀ. ਆਈ ਏਅਰਪੋਰਟ ਸਣੇ ਭੀੜ ਵਾਲੀਆਂ ਥਾਂਵਾਂ ਤੇ ਬਾਜ਼ਾਰਾਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ‘ਚ ਜ਼ਿਲ੍ਹਾ ਡੀ. ਸੀ. ਪੀ ਖੁਦ ਬਾਜ਼ਾਰਾਂ ਸਣੇ ਕਈ ਥਾਂਵਾਂ ‘ਤੇ ਪੈਟੋ੍ਰਲਿੰਗ ਕਰ ਰਹੇ ਹਨ। ਇਸ ਤੋਂ ਇਲਾਵਾ ਸਵੇਰੇ ਸੁਰੱਖਿਆ ਏਜੰਸੀਆਂ ਨੂੰ ਇਹ ਜਾਣਕਾਰੀ ਵੀ ਮਿਲੀ ਹੈ ਕਿ ਗੁਜਰਾਤ ਦੇ ਕਾਂਡਲਾ ਪੋਰਟ ‘ਤੇ ਇਕ ਅੱਤਵਾਦੀ ਨੂੰ ਕਮਾਂਡੋਟ੍ਰੇਨਿੰਗ ਲਈ ਭੇਜਿਆ ਗਿਆ ਹੈ। ਜਾਣਕਾਰੀ ਮਿਲਦੇ ਹੀ ਕਾਂਡਲਾ ਪੋਰਟ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੋਰਟ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

Get the latest update about ISI, check out more about Intelligence Agencies, True Scoop News, Article 370 & Delhi News

Like us on Facebook or follow us on Twitter for more updates.