ਮੋਹਾਲੀ ਬਲਾਸਟ ਤੋਂ ਬਾਅਦ ਅੰਮ੍ਰਿਤਸਰ 'ਚ ਅਲਰਟ ਜਾਰੀ, ਸ਼ਹਿਰ ਦੀਆਂ ਮਹੱਤਵਪੂਰਨ ਇਮਾਰਤਾਂ 'ਤੇ ਨਜ਼ਰ

ਮੋਹਾਲੀ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ 'ਚ ਇਹਨਾਂ ਹਮਲਿਆਂ ਦਾ ਖਤਰਾ ਵਧਦਾ ਜਾ ਰਿਹਾ ਹੈ। ਜਿਸ ਦੇ ਚਲਦਿਆ ਹੁਣ ਅੰਮ੍ਰਿਤਸਰ 'ਚ ਵੀ ਚੌਕਸੀ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਪੁਲਿਸ ਵਲੋਂ ਸ਼ਹਿਰ 'ਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ...

ਮੋਹਾਲੀ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ 'ਚ ਇਹਨਾਂ ਹਮਲਿਆਂ ਦਾ ਖਤਰਾ ਵਧਦਾ ਜਾ ਰਿਹਾ ਹੈ। ਜਿਸ ਦੇ ਚਲਦਿਆ ਹੁਣ ਅੰਮ੍ਰਿਤਸਰ 'ਚ ਵੀ ਚੌਕਸੀ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਪੁਲਿਸ ਵਲੋਂ ਸ਼ਹਿਰ 'ਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਸ਼ਹਿਰ 'ਚ ਮਹੱਤਵਪੂਰਨ ਥਾਵਾਂ ਤੇ 'ਚ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ।  

ਜਾਣਕਾਰੀ ਦੇਂਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਦੇ ਸਾਰੇ ਉੱਚ ਪੁਲਿਸ ਅਧਿਕਾਰੀਆਂ ਨੂੰ ਇਸ ਪ੍ਰਤੀ ਹੁਕਮ ਜਾਰੀ ਕੀਤੇ ਗਏ ਹਨ ਕਿ ਕਿਸੇ ਤਰ੍ਹਾਂ ਨਾਲ ਵੀ ਕੋਈ ਸ਼ਰਾਰਤੀ ਅਨਸਰ ਅੰਮ੍ਰਿਤਸਰ 'ਚ ਦਹਿਸ਼ਤ ਨਾ ਫੈਲ ਸਕਣ। ਪੁਲਿਸ ਦੀ ਤਾਇਨਾਤੀ ਅਤੇ ਨਾਕਿਆਂ ਦੀ ਗਿਣਤੀ 'ਚ ਕੀਤਾ ਗਿਆ ਵੱਡਾ ਵਾਧਾ ਕੀਤਾ ਗਿਆ ਹੈ। ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਸਾਰੀਆਂ ਮਹੱਤਵਪੂਰਨ ਇਮਾਰਤਾਂ  ਨੂੰ ਰੱਖਿਆ ਗਿਆ। ਸੀ ਸੀ ਟੀ ਵੀ ਕੈਮਰਿਆਂ ਦੀ ਮਦਦ ਨਾਲ ਮਹੱਤਵਪੂਰਨ ਥਾਵਾਂ ਤੇ ਨਜ਼ਰ ਰੱਖੀ ਜਾ ਰਹੀ ਹੈ।  

ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਸ਼ਹਿਰ ਚ ਨਸ਼ਿਆਂ ਦੀ ਰੋਕਥਾਮ ਲਈ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਰਹੀ ਹੈ। ਸ਼ੱਕੀ ਵਿਅਕਤੀ ਜਾਂ ਵਸਤੂ ਨਜਰ ਆਉਣ ਤੇ ਲੋਕ ਤੁਰੰਤ ਪੁਲਿਸ ਨੂੰ ਕਰਨ ਸੂਚਿਤ ਕਰ ਸਕਦੇ ਹਨ ਤੇ ਸ਼ਹਿਰ 'ਚ ਸ਼ਾਂਤੀ ਵਿਵਸਥਾ ਨੂੰ ਬਣਾਈ ਰੱਖਣ 'ਚ ਮਦਦ ਕਰ ਸਕਦੇ ਹਨ।  

Get the latest update about AMRISTAR ALERT, check out more about AMRITSAR NEWS, MOHALI BLAST, PUNJAB BLAST & MOHALI BLAST

Like us on Facebook or follow us on Twitter for more updates.