ਧਰਮਸੋਤ, ਗਿਲਜੀਆਂ ਤੋਂ ਬਾਅਦ ਹੁਣ ਆਸ਼ੂ ਖਿਲਾਫ ਵਿਜੀਲੈਂਸ ਦੀ ਜਾਂਚ, ਟੈਂਡਰਾਂ 'ਚ ਧਾਂਦਲੀ ਦੇ ਲੱਗੇ ਦੋਸ਼

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐੱਫਆਈਆਰ ਦਰਜ ਕਰ ਸਕਦੀ ਹੈ। ਠੇਕੇਦਾਰਾਂ ਦੀ...

ਚੰਡੀਗੜ੍ਹ- ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐੱਫਆਈਆਰ ਦਰਜ ਕਰ ਸਕਦੀ ਹੈ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਏਗੀ ਕਿ 2017-18 ਵਿੱਚ ਪੰਜਾਬ ਦੀਆਂ ਕਰੀਬ 2500 ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ ’ਤੇ ਕਿੰਨਾ ਖਰਚ ਹੋਇਆ ਅਤੇ 2020 ਵਿੱਚ ਕਿੰਨਾ ਖਰਚ ਹੋਇਆ।

ਜਦੋਂ ਖਰਚਾ ਅਸਧਾਰਨ ਸੀ ਤਾਂ ਪੈਸਾ ਕਿਸ ਦੀ ਜੇਬ ਵਿੱਚ ਗਿਆ? ਜੇਕਰ ਦੋਸ਼ ਸਹੀ ਪਾਏ ਗਏ ਤਾਂ ਵਿਜੀਲੈਂਸ ਆਸ਼ੂ ਖਿਲਾਫ FIR ਦਰਜ ਕਰੇਗੀ। ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਵਾਲੇ ਠੇਕੇਦਾਰਾਂ ਦੀ ਯੂਨੀਅਨ ਦਾ ਦੋਸ਼ ਹੈ ਕਿ 2019-2020 ਤੋਂ ਬਾਅਦ ਵਿਭਾਗ ਵਿੱਚ ਟੈਂਡਰਾਂ ਵਿੱਚ ਘਪਲਾ ਹੋਇਆ ਹੈ। ਵਿਜੀਲੈਂਸ ਦੇ ਚੀਫ ਡਾਇਰੈਕਟਰ ਦੇ ਦਫਤਰ ਨੇ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐਸਐਸਪੀ ਨੂੰ ਸੌਂਪ ਦਿੱਤੀ ਹੈ। ਇਸ ਦੀ ਪੁਸ਼ਟੀ ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਕੀਤੀ।

ਆਸ਼ੂ ਨੇ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹਨ। ਸਰਕਾਰ ਜਾਂਚ ਕਰੇ। ਡੀਸੀ ਦੀ ਅਗਵਾਈ ਵਿੱਚ ਗਠਿਤ ਕਮੇਟੀਆਂ ਵੱਲੋਂ ਜ਼ਿਲ੍ਹਿਆਂ ਦੇ ਟੈਂਡਰ ਅਲਾਟ ਕੀਤੇ ਗਏ। ਇਸ ਸਮੇਂ ਸਾਜ਼ਿਸ਼ ਤਹਿਤ ਇਲਜ਼ਾਮ ਲਾਏ ਗਏ ਤਾਂ ਜੋ ਕੁਝ ਨਾ ਹੋਣ 'ਤੇ ਵੀ ਵਿਜੀਲੈਂਸ ਕਾਰਵਾਈ 'ਚ ਜੁੱਟ ਜਾਵੇ।

5 ਹਜ਼ਾਰ ਛੋਟੇ ਠੇਕੇਦਾਰਾਂ ਨੂੰ ਕੀਤਾ ਲਾਂਬੇ
ਸ਼ਿਕਾਇਤਕਰਤਾ ਲੇਬਰ ਅਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 3 ਸਾਲਾਂ ਤੋਂ ਲੇਬਰ ਕਾਟੇਜ, ਲੇਬਰ ਪੀ.ਈ.ਜੀ. ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ  5000 ਛੋਟੇ ਠੇਕੇਦਾਰਾਂ ਨੂੰ ਲਾਂਬੇ ਕਰਕੇ 20-25 ਵੱਡੇ ਠੇਕੇਦਾਰਾਂ ਨੂੰ ਮਨਮਾਨੇ ਰੇਟਾਂ 'ਤੇ ਠੇਕੇ ਅਲਾਟ ਕੀਤੇ ਗਏ ਸਨ। ਯੂਨੀਅਨ ਨੇ ਕਿਹਾ ਕਿ ਕੋਰੋਨਾ ਦੇ ਸਮੇਂ ਦੌਰਾਨ ਅਚਾਨਕ 2019-20 ਵਿੱਚ ਵਿਭਾਗ ਵੱਲੋਂ ਟੈਂਡਰ ਰੇਟ ਦੁੱਗਣੇ ਕਰ ਦਿੱਤੇ ਗਏ ਸਨ।

Get the latest update about Truescoop News, check out more about Vigilance probe, Punjab News, fraud in tenders & Bharat Bhushan Ashu

Like us on Facebook or follow us on Twitter for more updates.