ਅੰਬਾਲਾ: ਪਰਿਵਾਰ ਦੇ 2 ਮਾਸੂਮ ਬੱਚਿਆਂ ਸਮੇਤ 5 ਜੀਆਂ ਦੀ ਹੱਤਿਆ ਤੋਂ ਬਾਅਦ ਨੌਜਵਾਨ ਨੇ ਫਾਹਾ ਲੈ ਕੀਤੀ ਆਤਮਹੱਤਿਆ

ਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ ਅਤੇ ਇਸ ਵਿੱਚ ਲੱਖਾਂ ਰੁਪਏ ਦੇ ਲੈਣ-ਦੇਣ ਦਾ ਜ਼ਿਕਰ ਹੈ। ਇਸ ਦੇ ਨਾਲ ਹੀ ਇੱਕੋ ਪਰਿਵਾਰ ਦੇ ਛੇ ਵਿਅਕਤੀਆਂ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ

ਅੰਬਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਬਲਾਣਾ 'ਚ ਇਹ ਦਰਦਨਾਕ ਘਟਨਾ ਵਾਪਰੀ ਹੈ ਜਿਥੇ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋਣ ਨਾਲ ਸਾਰੇ ਪਿੰਡ 'ਚ ਹਥਕੰਪ ਮੱਚ ਗਿਆ। ਸ਼ੁੱਕਰਵਾਰ ਤੜਕੇ ਇਹ ਮਾਮਲਾ ਓਦੋਂ ਸਾਹਮਣੇ ਆਇਆ ਜਦੋ ਸਵੇਰ ਨੂੰ ਪਰਿਵਾਰ ਦਾ ਕੋਈ ਵੀ ਪਰਿਵਾਰ ਘਰੋਂ ਬਾਹਰ ਨਾ ਆਇਆ। ਗੁਆਂਢੀਆਂ ਨੇ ਜਦੋਂ ਇਸ ਬਾਰੇ ਜਾਨਣ ਦੀ ਕੋਸ਼ਿਸ਼ ਕੀਤੀ ਤਾਂ ਸਭ ਹੈਰਾਨ ਰਹਿ ਗਏ ਕਿਉਂਕਿ ਘਰ ਦੇ ਅੰਦਰ ਸਾਰਾ ਪਰਿਵਾਰ ਮ੍ਰਿਤਕ ਪਿਆ ਸੀ। ਦੱਸਿਆ ਜਾਂਦਾ ਹੈ ਕਿ ਵਿਅਕਤੀ ਨੇ ਪਹਿਲਾਂ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਹਿਰੀਲੀ ਚੀਜ਼ ਦਿੱਤੀ ਅਤੇ ਬਾਅਦ ਵਿੱਚ ਆਪ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ 65 ਸਾਲਾ ਸੰਗਤ ਸਿੰਘ, ਉਸ ਦੀ ਪਤਨੀ ਮਹਿੰਦਰ ਕੌਰ (62), ਪੁੱਤਰ ਸੁਖਵਿੰਦਰ ਸਿੰਘ (32), ਸੁਖਵਿੰਦਰ ਦੀ ਪਤਨੀ ਪ੍ਰਮਿਲਾ (28) ਅਤੇ ਦੋ ਪੋਤੀਆਂ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਿਕ ਸੁਖਵਿੰਦਰ ਸਿੰਘ ਯਮੁਨਾਨਗਰ ਵਿੱਚ ਇੱਕ ਦੋ ਪਹੀਆ ਵਾਹਨ ਕੰਪਨੀ ਵਿੱਚ ਕੰਮ ਕਰਦਾ ਸੀ। ਅੱਜ ਸਵੇਰੇ ਜਦੋਂ ਪਰਿਵਾਰ ਘਰੋਂ ਬਾਹਰ ਨਹੀਂ ਆਇਆ ਤਾਂ ਗੁਆਂਢੀਆਂ ਨੇ ਜਾਨਣ ਦੀ ਕੋਸ਼ਿਸ਼ ਕੀਤੀ ਕਿ ਮਾਮਲਾ ਕੀ ਹੈ। ਇਸ ਤੋਂ ਬਾਅਦ ਜਦੋਂ ਗੁਆਂਢੀਆਂ ਨੇ ਦਰਵਾਜੇ ਖੋਲ੍ਹੇ ਤਾਂ ਪਰਿਵਾਰ ਨੂੰ ਬੇਸਹਾਰਾ ਦੇਖ ਕੇ ਘਬਰਾ ਗਏ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ ਅਤੇ ਇਸ ਵਿੱਚ ਲੱਖਾਂ ਰੁਪਏ ਦੇ ਲੈਣ-ਦੇਣ ਦਾ ਜ਼ਿਕਰ ਹੈ। ਇਸ ਦੇ ਨਾਲ ਹੀ ਇੱਕੋ ਪਰਿਵਾਰ ਦੇ ਛੇ ਵਿਅਕਤੀਆਂ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਪਰਿਵਾਰ ਦੇ ਦੋ ਬੱਚਿਆਂ ਸਮੇਤ ਛੇ ਮੈਂਬਰ ਮ੍ਰਿਤਕ ਪਾਏ ਗਏ ਹਨ।


ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਕ੍ਰਾਈਮ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਅੰਬਾਲਾ ਸ਼ਹਿਰ ਦੇ ਟਰਾਮਾ ਸੈਂਟਰ ਦੇ ਮੁਰਦਾਘਰ ਵਿੱਚ ਰਖਵਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਫੋਰੈਂਸਿਕ ਮਾਹਿਰ ਮੌਕੇ 'ਤੇ ਪਹੁੰਚ ਗਏ ਹਨ।

ਮ੍ਰਿਤਕ ਪਰਿਵਾਰ ਦੇ ਗੁਆਂਢੀਆ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 7 ਵਜੇ ਮ੍ਰਿਤਕ ਸੁਖਵਿੰਦਰ ਸਿੰਘ ਦੀ ਭੈਣ ਦਾ ਫੋਨ ਗੁਆਂਢੀ ਨੂੰ ਆਇਆ ਕਿ ਘਰ 'ਚ ਕੋਈ ਫੋਨ ਨਹੀਂ ਚੁੱਕ ਰਿਹਾ। ਗੁਆਂਢੀ ਨੇ ਚਾਚੇ ਨੂੰ ਬੁਲਾ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਸੁਖਵਿੰਦਰ ਸਿੰਘ ਦਾ ਪਿਤਾ ਅਤੇ ਮਾਂ ਕਮਰੇ ਵਿਚ ਪਹਿਲਾਂ ਹੀ ਮ੍ਰਿਤਕ ਪਏ ਸਨ। ਦੂਜੇ ਕਮਰੇ ਵਿੱਚ ਸੁਖਵਿੰਦਰ ਨੇ ਕੁੰਡੀ ’ਤੇ ਫਾਹਾ ਲਾਇਆ ਹੋਇਆ ਸੀ ਤੇ ਉਸ ਦੀ ਪਤਨੀ ਤੇ ਬੱਚੇ ਮੰਜੇ ’ਤੇ ਮਰੇ ਪਏ ਸਨ।

Get the latest update about truescooppunjabi, check out more about ambala news, ambala latest news, truescoop news & ambala family murder

Like us on Facebook or follow us on Twitter for more updates.