ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਿਤ ਸ਼ਾਹ ਦਾ ਕਰਤਾਰਪੁਰ ਲਾਂਘੇ ’ਤੇ ਵੱਡਾ ਬਿਆਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖ ਕੌਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹਰ ਇਕ...

ਨਵੀਂ ਦਿੱਲੀ— ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖ ਕੌਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹਰ ਇਕ ਦਾ ਮਾਰਗ ਦਰਸ਼ਨ ਕਰਦਾ ਰਹੇਗਾ ਤੇ ਦੇਸ਼ ਦੀ ਬਿਹਤਰ ਸੇਵਾ ਲਈ ਤਾਕਤ ਪ੍ਰਦਾਨ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਅਮਿਤ ਸ਼ਾਹ ਨੇ ਕਰਤਾਰਪੁਰ ਸਾਹਿਬ ਲਈ ਬਣ ਰਹੇ ਲਾਂਘੇ ਬਾਰੇ ਗੱਲ ਕਰਦਿਆਂ ਟਵੀਟ ਕੀਤਾ, ‘‘ਮੈਂ ਨਿਰਧਾਰਤ ਸਮੇਂ ਦੇ ਅੰਦਰ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੰਮ ਮੁਕੰਮਲ ਕਰਨ ਦੀ ਮੋਦੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਉਂਦਾ ਹਾਂ।’’

ਦੇਸ਼ਾਂ ਵਿਦੇਸ਼ਾਂ 'ਤੋਂ ਲਿਆਂਦੇ ਫੁੱਲਾਂ ਨੇ ਬਦਲੀ ਸ਼੍ਰੀ ਹਰਿਮੰਦਰ ਸਾਹਿਬ ਦੀ ਨੋਹਾਰ...

ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ੁੱਕਰਵਾਰ ਨੂੰ ਗੁਰਦਾਸਪੁਰ ’ਚ ‘ਜ਼ੀਰੋੋਪੁਆਇੰਟ ’ਤੇ ਇਕ ਤਕਨੀਕੀ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰੀ ਨੇ ਇਹ ਭਰੋਸਾ ਦਿੱਤਾ ਹੈ।

Get the latest update about Kartarpur Sahib Corridor, check out more about Modi Govt, Sri Guru Granth Sahib, Punjab News & True Scoop News

Like us on Facebook or follow us on Twitter for more updates.