Video : ਬੀਐੱਸਐੱਫ ਦੇ ਜਵਾਨਾਂ ਨੇ ਢੇਰ ਕੀਤਾ ਪਾਕਿਸਤਾਨੀ ਡਰੋਨ, ਚਲਾਈ ਤਲਾਸ਼ੀ ਮੁਹਿਮ

ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਘੁਸਪੈ...

ਵੈੱਬ ਸੈਕਸ਼ਨ - ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਘੁਸਪੈਠ ਦੀਆਂ ਤਿੰਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੌਸਮ ਬਦਲਣ ਦੇ ਨਾਲ ਹੀ ਪਾਕਿਸਤਾਨ ਵਿੱਚ ਬੈਠੇ ਤਸਕਰ ਲਗਾਤਾਰ ਭਾਰਤ 'ਚ ਆਪਣੀਆਂ ਨਾਪਾਕ ਯੋਜਨਾਵਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਡਰੋਨ ਰਾਹੀਂ ਲਗਾਤਾਰ ਤਸਕਰੀ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ,ਪਰ ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਡਰੋਨ ਨੂੰ ਡੇਗਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਜਦਕਿ ਇੱਕ ਹੋਰ ਮਾਮਲੇ ਦੌਰਾਨ ਦੋ ਤਸਕਰਾਂ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਵਾਪਸ ਪਾਕਿਸਤਾਨ ਖਦੇੜ ਦਿੱਤਾ ।

ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੀ ਚੌਕੀ ਦਾਉਕੇ ਵਿਖੇ ਰਾਤ ਤਕਰੀਬ 10 ਵਜੇ ਡਰੋਨ ਦੀ ਆਵਾਜ਼ ਆਈ ਤਾਂ ਇਸ ਦੌਰਾਨ ਗਸ਼ਤ ਕਰ ਰਹੇ ਬੀਐਸਐਫ ਜਵਾਨਾਂ ਨੇ ਕਾਰਵਾਈ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਹੀ ਮਿੰਟਾਂ ਵਿੱਚ ਡਰੋਨ ਦੀ ਆਵਾਜ਼ ਬੰਦ ਹੋ ਗਈ। ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਵਿੱਚ ਬੀਐਸਐਫ ਦੇ ਜਵਾਨਾਂ ਨੇ ਖੇਤਾਂ ਵਿੱਚ ਡਿੱਗਿਆ ਡਰੋਨ ਬਰਾਮਦ ਕਰ ਲਿਆ ਹੈ।ਇਹ 8-ਪ੍ਰੋਪੈਲਰ (ਵਿੰਗ) ਆਕਟਾ-ਕਾਪਟਰ ਇੱਕ ਧਝੀ ਮੈਟ੍ਰਿਕਸ ਹੈ, ਜਿਸਦੀ ਵਰਤੋਂ ਪਾਕਿਸਤਾਨੀ ਤਸਕਰ ਵੱਡੀਆਂ ਖੇਪਾਂ ਵਿੱਚ ਸਰਹੱਦ ਪਾਰ ਕਰਨ ਲਈ ਕਰਦੇ ਹਨ।

Get the latest update about BSF, check out more about AMRITSAR, PUNJAB NEWS TODAY, PUNJAB NEWS & LATEST PUNJAB NEWS

Like us on Facebook or follow us on Twitter for more updates.