ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਕ ਘਰ ਦੀ ਛੱਤ ਉੱਤੇ ਜੀਓ ਦਾ ਟਾਵਰ ਲੱਗਿਆ ਨਜ਼ਰ ਆਇਆ। ਕੋਟ ਖਾਲਸਾ ਇਲਾਕੇ ਦੇ ਲੋਕਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦਾ ਕੋਈ ਮਸਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਅੰਮ੍ਰਿਤਸਰ ਕਿ ਪੂਰੇ ਪੰਜਾਬ ਵਿਚ ਜਿਓ ਦੇ ਟਾਵਰ ਨਹੀਂ ਲੱਗਣ ਦਿੱਤੇ ਜਾਣਗੇ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਪੂਰੇ ਇਲਾਕੇ ਵੱਲੋਂ ਇਸ jio ਟਾਵਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਉੱਤੇ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢਣ ਲਈ ਕਿਸਾਨਾਂ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੰਬੀ ਜਦੋਜਹਿਦ ਪਿੱਛੋਂ ਆਖ਼ਰ ਪੁਲਸ ਨੇ ਕੁਝ ਸ਼ਰਤਾਂ ਨਾਲ ਗਣਤੰਤਰ ਦਿਵਸ 'ਤੇ ਟਰੈਕਟਰ ਪਰੇਡ ਕੱਢਣ ਦੀ ਇਜਾਜ਼ਤ ਦੇ ਦਿੱਤੀ। 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਤੋਂ ਬਾਅਦ ਕਿਸਾਨ ਤੈਅ ਰੂਟਾਂ 'ਤੇ ਟਰੈਕਟਰ ਰੈਲੀ ਕੱਢ ਸਕਣਗੇ। ਅੰਦਾਜ਼ਾ ਹੈ ਕਿ ਕਿਸਾਨਾਂ ਦੀ ਇਸ ਰੈਲੀ ਵਿਚ 1 ਲੱਖ ਤੋਂ ਵਧੇਰੇ ਟਰੈਕਟਰ ਸ਼ਾਮਲ ਹੋਣਗੇ।