ਖੇਤੀਬਾੜੀ ਬਿੱਲਾਂ ਖਿਲਾਫ ਸੰਘਰਸ਼ 'ਚ ਇਕ ਹੋਰ ਕਿਸਾਨ ਦੀ ਮੌਤ

ਕੇਂਦਰ ਦੇ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਧਰਨਾ ਪੂਰੇ ਜ਼ੋਰ ਸ਼ੋਰ ਨਾਲ ਜਾਰੀ ਹੈ। ਇਸ ਸੰਘਰ...

ਕੇਂਦਰ ਦੇ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਧਰਨਾ ਪੂਰੇ ਜ਼ੋਰ ਸ਼ੋਰ ਨਾਲ ਜਾਰੀ ਹੈ। ਇਸ ਸੰਘਰਸ਼ ਵਿਚ ਸੈਂਕੜੇ ਦੀ ਗਿਣਤੀ ਵਿਚ ਕਿਸਾਨਾਂ ਤੇ ਹੋਰ ਨੌਜਵਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਤਾਜ਼ਾ ਮਾਮਲਾ ਪਿੰਡ ਭੋਜੀਆਂ ਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਝਬਾਲ ਨੇ ਦੱਸਿਆ ਕਿ 20 ਮਾਰਚ ਦਿੱਲੀ ਧਰਨੇ ’ਤੇ ਗਏ ਜਥੇ ਨਾਲ ਪਿੰਡ ਭੋਜੀਆਂ ਦਾ ਕਿਸਾਨ ਬਰਕਤ ਉਰਫ ਮੰਨਣ ਪੁੱਤਰ ਸੂਬਾ ਸਿੰਘ ਵੀ ਗਿਆ ਸੀ। 7 ਅਪ੍ਰੈਲ ਨੂੰ ਪਿੰਡ ਵਾਪਸ ਆਉਂਦਿਆਂ ਰਸਤੇ ਵਿਚ ਉਸ ਦੀ ਸਿਹਤ ਵਿਗੜ ਗਈ। ਜਿਸ ਨੂੰ ਅੰਮਿ੍ਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕਿਸਾਨ ਬਰਕਤ ਵੀ ਕਿਸਾਨੀ ਸੰਘਰਸ਼ ਦਾ ਸ਼ਹੀਦ ਹੈ ਜਿਸ ਦੀ ਸ਼ਹੀਦੀ ਅਜਾਈਂ ਨਹੀਂ ਜਾਵੇਗੀ।

Get the latest update about bhojian village, check out more about Truescoop News, Delhi, farmer & Amritsar

Like us on Facebook or follow us on Twitter for more updates.