ਅੰਮ੍ਰਿਤਸਰ: GNDU ਦੀ ਕੈਮਿਸਟਰੀ ਵਿਭਾਗ ਦੀ ਲੈਬ ਵਿੱਚ ਪ੍ਰੈਕਟੀਕਲ ਦੌਰਾਨ ਧਮਾਕਾ, ਕਈ ਵਿਦਿਆਰਥੀ ਜ਼ਖਮੀ, ਇਕ ਦੀ ਹਾਲਤ ਨਾਜ਼ੁਕ

ਇਹ ਘਟਨਾ ਕੱਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬ ਵਿੱਚ ਦੁਪਹਿਰ ਦੇ ਸਮੇਂ ਵਾਪਰੀ, ਜਦੋਂ ਲੈਬ 'ਚ ਵਿਦਿਆਰਥੀ ਕੈਮੀਕਲ ਨਾਲ ਪ੍ਰੈਕਟੀਕਲ ਕਰ ਰਹੇ ਸਨ

ਕੱਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬਾਰਟਰੀ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਇਹ ਹਾਦਸਾ ਵਾਪਰਿਆ। ਜਿਸ ਵਿੱਚ ਕਈ ਵਿਦਿਆਰਥੀ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਐਮਐਸਸੀ ਫਾਈਨਲ ਦੀ ਵਿਦਿਆਰਥਣ ਮੁਸਕਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਸ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀਆਂ ਅੱਖਾਂ ਅਤੇ ਚਿਹਰੇ ਨੂੰ ਬਹੁਤ ਨੁਕਸਾਨ ਪਹੁੰਚਿਆ ਹੈ। ਜਾਣਕਾਰੀ ਮੁਤਾਬਿਕ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ (ਆਰਡੀਐਫ) ਦਾ ਪ੍ਰੈਕਟੀਕਲ ਕਰ ਰਹੇ ਸਨ।


ਇਹ ਘਟਨਾ ਕੱਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬ ਵਿੱਚ ਦੁਪਹਿਰ ਦੇ ਸਮੇਂ ਵਾਪਰੀ, ਜਦੋਂ ਲੈਬ 'ਚ ਵਿਦਿਆਰਥੀ ਕੈਮੀਕਲ ਨਾਲ ਪ੍ਰੈਕਟੀਕਲ ਕਰ ਰਹੇ ਸਨ। ਉਹ ਆਰਡੀਐਫ ਭਾਵ ਵੇਸਟ ਮਟੀਰੀਅਲ ਤੋਂ ਬਾਲਣ ਤਿਆਰ ਕਰਨ ਦਾ ਪ੍ਰੈਕਟੀਕਲ ਕਰ ਰਹੇ ਸਨ। ਇਸ ਦੌਰਾਨ ਗਲਤ ਕੈਮੀਕਲ ਰਿਐਕਸ਼ਨ ਹੋਇਆ ਅਤੇ ਜ਼ੋਰਦਾਰ ਧਮਾਕਾ ਹੋਇਆ। ਪ੍ਰੈਕਟੀਕਲ ਕਰ ਰਹੀ ਮੁਸਕਾਨ ਇਸ ਦੌਰਾਨ ਗੰਭੀਰ ਜ਼ਖਮੀ ਹੋ ਗਈ, ਜਦਕਿ ਲੈਬ 'ਚ ਖੜ੍ਹੇ ਕਈ ਵਿਦਿਆਰਥੀਆਂ ਨੂੰ ਵੀ ਜਖਮੀ ਹੋ ਗਏ। ਮੁਸਕਾਨ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਵਿਭਾਗ ਦੇ ਅਧਿਆਪਕਾਂ ਦਾ ਕਹਿਣਾ ਹੈ ਕਿ ਮੁਸਕਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।


Get the latest update about PUNJAB NEWS, check out more about CHEMISTRY LAB BLAST, GNDU AMRITSAR BLAST, GNDU CHEMISTRY LAB BLAST & NEWS IN PUNJABI

Like us on Facebook or follow us on Twitter for more updates.