ਅੰਮ੍ਰਿਤਸਰ: ਸ਼੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ਾ ਨੇੜੇ ਗੁੰਡਾਗਰਦੀ ਦਾ ਨੰਗਾ ਨਾਚ, ਹੋਟਲ ਅਧਿਕਾਰੀ 'ਤੇ ਅਣਪਛਾਤੇ ਲੋਕਾਂ ਨੇ ਕੀਤਾ ਤਲਵਾਰਾਂ ਨਾਲ ਵਾਰ

ਅੰਮ੍ਰਿਤਸਰ 'ਚ ਕਾਨੂੰਨ ਵਿਵਸਥਾ ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਆ ਗਈ ਹੈ। ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ਾ ਨੇੜੇ ਗੁੰਡਾਗਰਦੀ ਦਾ ਨੰਗਾ ਨਾਚ ਖੇਡਿਆ ਗਿਆ। ਦਰਅਸਲ ਇੱਕ ਹੋਟਲ ਅਧਿਕਾਰੀ 'ਤੇ ਦੋ-ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਤਲਵਾਰਾਂ ਨਾਲ ਹਮਲਾ ਕੀਤਾ ਗਿਆ...

ਅੰਮ੍ਰਿਤਸਰ 'ਚ ਕਾਨੂੰਨ ਵਿਵਸਥਾ ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਆ ਗਈ ਹੈ। ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ਾ ਨੇੜੇ ਗੁੰਡਾਗਰਦੀ ਦਾ ਨੰਗਾ ਨਾਚ ਖੇਡਿਆ ਗਿਆ। ਦਰਅਸਲ ਇੱਕ ਹੋਟਲ ਅਧਿਕਾਰੀ 'ਤੇ ਦੋ-ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਤਲਵਾਰਾਂ ਨਾਲ ਹਮਲਾ ਕੀਤਾ ਗਿਆ, ਜਿਸ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈਆਂ ਹਨ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 


ਜਾਣਕਾਰੀ ਮੁਤਾਬਿਕ ਗਯਾ ਹੋਟਲ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਦੇਰ ਰਾਤ ਸੰਗਤ ਨੂੰ ਕਮਰਾ ਦੇ ਕੇ ਬਾਹਰ ਨਿਕਲਿਆ ਤਾਂ ਉਸ ਦੇ ਅਣਪਛਾਤੇ ਵਿਅਕਤੀਆਂ ਨੇ ਆ ਕੇ ਸੰਗਤ ਨਾਲ ਧੱਕਾ-ਮੁੱਕੀ ਕੀਤੀ ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਤਲਵਾਰ ਉਸ ਦੇ ਗੁੱਟ 'ਤੇ ਵੱਜੀ ਹੈ। ਉਸ ਦੇ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾ ਦਿੱਤਾ। ਜਦੋਂ ਹੋਟਲ ਦੇ ਅੰਦਰ ਬੈਠੇ ਉਸ ਦੇ ਭਰਾ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਭੱਜਿਆ ਭੱਜਿਆ ਬਾਹਰ ਆਇਆ, ਜਿਸ ਤੋਂ ਬਾਅਦ ਉਸ ਨੇ ਅਤੇ ਕਈ ਹੋਰ ਗੁਰਸਿੱਖ ਨੌਜਵਾਨਾਂ ਨੇ ਉਸ ਦੀ ਜਾਨ ਬਚਾਈ। ਸਾਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ। ਹੁਣ ਪੀੜਤ ਨੌਜਵਾਨ ਵਲੋਂ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ।

ਦੂਜੇ ਪਾਸੇ ਥਾਣਾ ਸਦਰ ਦੇ ਐਸ.ਐਚ.ਓ ਦਾ ਕਹਿਣਾ ਹੈ ਕਿ ਇਹ ਮਾਮਲਾ ਆਪਸੀ ਰੰਜਿਸ਼ ਦਾ ਲੱਗ ਰਿਹਾ ਹੈ। ਥਾਣਾ ਸਦਰ ਦੇ ਐਸ.ਐਚ.ਓ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਪਰ ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

Get the latest update about POLICE, check out more about PUNJAB POLICE, CCTV, AMRITSAR NEWS & CRIME

Like us on Facebook or follow us on Twitter for more updates.