6 ਜੂਨ ਘੱਲੂਘਾਰਾ ਦਿਵਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਹੋਈ ਸੁਚੇਤ, ਪੁਲਿਸ ਇੰਝ ਰੱਖੇਗੀ ਨਜ਼ਰ

ਅੰਮ੍ਰਿਤਸਰ- 6 ਜੂਨ ਨੂੰ ਘੱਲੂਘਾਰਾ ਨੂੰ ਲੈ ਕੇ ਜਿਥੇ ਪੂਰਾ ਪੰਜਾਬ ਹਾਈ ਅਲਰਟ 'ਤੇ ਹੈ, ਉਥੇ ਹੀ

ਅੰਮ੍ਰਿਤਸਰ (ਲਲਿਤ ਸ਼ਰਮਾ)- 6 ਜੂਨ ਨੂੰ ਘੱਲੂਘਾਰਾ ਨੂੰ ਲੈ ਕੇ ਜਿਥੇ ਪੂਰਾ ਪੰਜਾਬ ਹਾਈ ਅਲਰਟ 'ਤੇ ਹੈ, ਉਥੇ ਹੀ ਅੰਮ੍ਰਿਤਸਰ ਪੁਲਿਸ ਵਲੋਂ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਅੰਮ੍ਰਿਤਸਰ ਪੁਲਿਸ ਦੇ ਕੰਟਰੋਲ ਰੂਮ 'ਚ 189 ਕੈਮਰਿਆਂ ਨਾਲ ਸ਼ਹਿਰ ਦੀ ਨਿਗਰਾਨੀ ਰੱਖੀ ਜਾ ਰਹੀ ਹੈ, ਜਿਸ ਨਾਲ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦਾ ਪੂਰਾ-ਪੂਰਾ ਧਿਆਨ ਰੱਖਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਸੀਟੀਵੀ ਕੰਟਰੋਲ ਰੂਮ 'ਚ ਆਪ੍ਰੇਟ ਮੁਲਾਜ਼ਮ ਨੇ ਦੱਸਿਆ ਕਿ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਾਰੇ ਸ਼ਹਿਰ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਦੀ ਨਿਗਰਾਨੀ ਲਈ 189 ਕੈਮਰੇ ਲਗਾਏ ਗਏ ਹਨ, ਜਿਸ ਸਬੰਧੀ ਦਿਨ ਰਾਤ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਨੂੰ ਲੈ ਕੇ ਤਿੰਨ ਮੁਲਾਜ਼ਮ ਬਿਨਾਂ ਰੁਕੇ ਡਿਊਟੀ ਨਿਭਾਅ ਰਹੇ ਹਨ, ਜਿਸ ਨਾਲ ਸ਼ਹਿਰ 'ਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਸੰਬਧੀ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਸੁਚੇਤ ਹਨ।

Get the latest update about latest news, check out more about punjab news & truescoop news

Like us on Facebook or follow us on Twitter for more updates.