ਵੱਡੀ ਖਬਰ: ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਸਰ ਪੁਲਸ ਨੇ ਮੁਕਤਸਰ ਅਦਾਲਤ ਤੋਂ ਲਾ...

ਅੰਮ੍ਰਿਤਸਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਸਰ ਪੁਲਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਦੇਰ ਰਾਤ ਉਸ ਨੂੰ ਇਥੇ ਜਾਂਚ ਲਈ ਐੱਸ. ਐੱਸ. ਓ. ਸੀ. ਵਿਖੇ ਲਿਆਂਦਾ ਜਾਵੇਗਾ।

ਅੰਮ੍ਰਿਤਸਰ ਪੁਲਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਕੱਲ੍ਹ ਸਵੇਰੇ ਅਦਾਲਤ ’ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਫਿਲਹਾਲ ਕੋਈ ਵੀ ਅਧਿਕਾਰੀ ਇਸ ’ਤੇ ਬੋਲਣ ਨੂੰ ਤਿਆਰ ਨਹੀਂ ਹੈ ਪਰ ਸੂਤਰਾਂ ਮੁਤਾਬਕ ਅੰਮ੍ਰਿਤਸਰ ਪੁਲਸ ਨੂੰ ਅਗਲੇ 24 ਘੰਟਿਆਂ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਗਿਆ ਹੈ

Get the latest update about amritsar police, check out more about transit remand, Online Punjabi News, Punjab News & Truescoop News

Like us on Facebook or follow us on Twitter for more updates.