ਅੰਮ੍ਰਿਤਸਰ ਪੁਲਿਸ ਵਲੋਂ ਫਲੈਗ ਮਾਰਚ ਕੱਢ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਦੀ ਕੀਤੀ ਅਪੀਲ

ਅੰਮ੍ਰਿਤਸਰ- ਅੱਜ ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ਕੇਂਦਰੀ ਸੁਰੱਖਿਆ

ਅੰਮ੍ਰਿਤਸਰ- ਅੱਜ ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਆਉਣ ਵਾਲੇ ਘਲੂਘਾਰੇ ਦੇ ਸਬੰਧ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ 6 ਜੂਨ ਨੂੰ ਘੱਲੂਘਾਰੇ ਦੇ ਸੰਬੰਧ 'ਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਕੇਂਦਰ ਸਰਕਾਰ ਵਲੋਂ ਭੇਜੇ ਗਏ ਸੁਰੱਖਿਆ ਦਸਤਿਆਂ ਦੇ ਨਾਲ ਪੰਜਾਬ ਪੁਲਿਸ ਨੇ ਮਿਲ ਕੇ ਫਲੈਗ ਮਾਰਚ ਕੱਢਿਆ। ਇਸ ਫਲੈਗ ਮਾਰਚ ਕੱਢਣ ਦਾ ਮੁੱਖ ਮਕਸਦ ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਦਿਨ ਰਾਤ ਵਚਨਬੱਧ ਹੈ। ਪੁਲਿਸ ਅਧਿਕਾਰੀ ਨੇ ਕਿਹਾ ਉਸ ਤਰ੍ਹਾਂ ਤੇ ਪੰਜਾਬ ਪੁਲਿਸ ਵੱਖ-ਵੱਖ ਸਮੇਂ ਦੌਰਾਨ ਸ਼ਹਿਰ 'ਚ ਫਲੈਗ ਮਾਰਚ ਕੱਢੇ ਜਾਂਦੇ ਹਨ। ਇਹ ਫਲੈਗ ਮਾਰਚ ਮਾੜੇ ਅਨਸਰਾਂ ਨੂੰ ਸਾਵਧਾਨ ਕਰਨ ਤੇ ਨਕੇਲ ਪਾਉਣ ਲਈ ਵੀ ਕੱਢਿਆ ਗਿਆ ਹੈ। ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

Get the latest update about Latest news, check out more about Truescoop news & punjab news

Like us on Facebook or follow us on Twitter for more updates.