ਅੰਮ੍ਰਿਤਸਰ ਟਰੱਕ ਥੱਲੇ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਹੋਈ ਮੌਤ

ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਇੰਡੀਆ ਗੇਟ ਦੇ ਕੋਲ ਅੱਜ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੇਤ ਦੇ ਭਰੇ ਟਿੱਪਰ ਨੇ ਟੱਕਰ ਮਾਰ ਦਿੱਤੀ...

ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਇੰਡੀਆ ਗੇਟ ਦੇ ਕੋਲ ਅੱਜ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੇਤ ਦੇ ਭਰੇ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸਦੇ ਚਲਦੇ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ। 


ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇੰਡੀਆ ਗੇਟ ਦੇ ਕੋਲ ਇਕ ਮੋਟਰਸਾਈਕਲ ਸਵਾਰ ਜੋ ਕਿ ਹੁਸ਼ਿਆਰਪੁਰ ਤੋਂ ਕਿਸੇ ਕੰਮ ਲਈ ਅੰਮ੍ਰਿਤਸਰ ਆਇਆ ਸੀ। ਜਿਸ ਨੂੰ ਇਕ ਟਿੱਪਰ ਨੇ ਟੱਕਰ ਮਾਰ ਦਿੱਤੀ ਤੇ ਮੋਟਰਸਾਈਕਲ ਸਵਾਰ ਦੀ ਟਰੱਕ ਹੇਠਾਂ ਆਉਣ ਨਾਲ ਮੌਕੇ ਤੇ ਹੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਦੇ ਡਰਾਈਵਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਹੈ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

Get the latest update about AMRITSAR, check out more about ACCIDENT, AMRITSAR NEWS & TRUCK ACCIDENT

Like us on Facebook or follow us on Twitter for more updates.