ਮੁੱਖ ਮੰਤਰੀ ਦੀ ਗੰਨਾ ਕਿਸਾਨਾਂ ਨੂੰ ਇੱਕ ਹੋਰ ਸੌਗ਼ਾਤ, ਸਰਕਾਰੀ ਮਿਲਾਂ ਵੱਲ ਬਕਾਇਆ ਵਿੱਚੋਂ 100 ਕਰੋੜ ਹੋਰ ਕੀਤੇ ਜਾਣਗੇ ਜਾਰੀ

ਉਨ੍ਹਾਂ ਕਿਹਾ ਕਿ ਅੱਜ ਹੀ ਕਿਸਾਨਾਂ ਦੇ ਖਾਤੇ ਵਿੱਚ ਰਾਸ਼ੀ ਟਰਾਂਸਫ਼ਰ ਕੀਤੀ ਗਈ ਹੈ। ਰਹਿੰਦੇ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।

ਅੱਜ 'ਰੱਖੜ ਪੁੰਨਿਆ' ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇੱਕ ਹੋਰ ਸੌਗ਼ਾਤ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਗੰਨਾ ਕਿਸਾਨਾਂ ਦੇ ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ ਕੀਤੇ ਜਾਣਗੇ। ਜਿਕਰਯੋਗ ਹੈ ਕਿ ਪਿਛਲੀ ਦਿਨੀ ਕਿਸਾਨਾਂ ਨਾਲ ਮੀਟਿੰਗ 'ਚ ਇਹ ਫ਼ੈਸਲਾ ਲਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦੀ ਗੱਲ ਵੀ ਕਹੀ ਹੈ।ਉਨ੍ਹਾਂ ਕਿਹਾ ਕਿ ਅੱਜ ਹੀ ਕਿਸਾਨਾਂ ਦੇ ਖਾਤੇ ਵਿੱਚ ਰਾਸ਼ੀ ਟਰਾਂਸਫ਼ਰ ਕੀਤੀ ਗਈ ਹੈ। ਰਹਿੰਦੇ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।  
ਅੱਜ 'ਰੱਖੜ ਪੁੰਨਿਆ' ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਸੂਬਾ ਪੱਧਰੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਹੈ। ਪ੍ਰੋਗਰਾਮ 'ਚ ਬਾਬਾ ਬਕਾਲਾ ਸਾਹਿਬ ਪਹੁੰਚੇ ਸੀ.ਐਮ.ਭਗਵੰਤ ਮਾਨ ਨੇ ਨੌਕਰੀਆਂ ਦੇ ਐਲਾਨ ਦੇ ਨਾਲ-ਨਾਲ ਪੰਜਾਬ ਅਤੇ ਖਾਸ ਕਰਕੇ ਮਾਝਾ ਪੱਟੀ ਲਈ ਕਈ ਨਵੀਆਂ ਸਕੀਮਾਂ ਦਾ ਐਲਾਨ ਵੀ ਕੀਤਾ ਹੈ। 


ਸੀਐਮ ਮਾਨ ਨੇ ਦੱਸਿਆ ਕਿ ਇਸ ਵਾਰ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ ਲਈ ਜਾਰੀ ਕੀਤੀ ਜਾਣ ਵਾਲੀ 1760 ਕਰੋੜ ਰੁਪਏ ਦੀ ਕਿਸ਼ਤ ਰੋਕ ਦਿੱਤੀ ਹੈ। ਜਿਸ ਦੇ ਪਿੱਛੇ ਕਾਰਨ ਇਹ ਸੀ ਕਿ ਕੈਪਟਨ ਸਰਕਾਰ ਨੇ 1760 ਕਰੋੜ ਰੁਪਏ ਕਿਸੇ ਹੋਰ ਕੰਮ ਵਿੱਚ ਲਗਾ ਦਿੱਤੇ ਸਨ ਪਰ ਉਨ੍ਹਾਂ ਨੇ ਇੱਕ ਐਕਟ ਬਣਾ ਲਿਆ ਕਿ ਇਸ ਫੰਡ ਦਾ ਪੈਸਾ ਇਸ ਕੰਮ ਵਿੱਚ ਵਰਤਿਆ ਜਾਵੇਗਾ। ਜਿਸ ਤੋਂ ਬਾਅਦ ਕੇਂਦਰ ਨੇ ਪੰਜਾਬ ਨੂੰ 1760 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਖੇਤੀ ਨਾਲ ਜੁੜੇ ਕਈ ਐਲਾਨ ਕੀਤੇ ਹਨ। ਜਿਸ ਵਿੱਚ ਨਾ ਸਿਰਫ ਕਿਸਾਨ ਸਗੋਂ ਪਿੰਡ ਦੇ ਮਜ਼ਦੂਰ ਨੂੰ ਵੀ ਫਸਲ ਖਰਾਬ ਹੋਣ ਦੀ ਸੂਰਤ ਵਿੱਚ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਦੂਜੇ ਰਾਜਾਂ ਤੋਂ ਆ ਰਹੇ ਝੋਨੇ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਹਾਈਟੈਕ ਕਦਮ ਚੁੱਕੇ ਜਾਣਗੇ। ਕੇਂਦਰ ਸਰਕਾਰ ਨੇ ਵੀ ਉਨ੍ਹਾਂ ਦੇ ਇਕ ਪ੍ਰਸਤਾਵ ਨੂੰ ਅਪਣਾਉਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮੇਂ ਦੌਰਾਨ ਕਿਸਾਨਾਂ ਨੂੰ ਝੋਨੇ ਤੋਂ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਕਿਸਾਨਾਂ ਨੂੰ ਵਿਕਲਪ ਦੇਵੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਬਾਹਰ ਨਾ ਜਾਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨੌਜਵਾਨ ਇੱਥੇ ਹੀ ਰੁਕ ਜਾਣ, ਜਲਦੀ ਹੀ ਪੰਜਾਬ ਸਰਕਾਰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏਗੀ।

Get the latest update about BHAGWANT MANN, check out more about KISAN, RAKHAD PUNYA & PUNJAB NEWS PUNJAB LATEST NEWS

Like us on Facebook or follow us on Twitter for more updates.