ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਵੱਡਾ ਖੁਲਾਸਾ, ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਨਾਲ ਜੁੜੀਆਂ ਨੇ ਤਾਰਾਂ

ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਖੁਲਾਸਾ ਹੋਇਆ ਹੈ। ਸਿੱਧੂ ਮੂਸੇਵਾਲੇ ਦੇ ਕਤਲ ਕੇਸ ਦੀਆਂ ਤਾਰਾਂ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਨਾਲ ਜੁੜੀਆਂ ਹੋਈਆਂ ਹਨ...

ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਖੁਲਾਸਾ ਹੋਇਆ ਹੈ। ਸਿੱਧੂ ਮੂਸੇਵਾਲੇ ਦੇ ਕਤਲ ਕੇਸ ਦੀਆਂ ਤਾਰਾਂ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਨਾਲ ਜੁੜੀਆਂ ਹੋਈਆਂ ਹਨ। ਜਾਣਕਾਰੀ ਮੁਤਾਬਿਕ ਸਿੱਧੂ ਕਤਲਕਾਂਡ 'ਚ ਇਕ ਮੁਲਜ਼ਮ ਅਜਨਾਲਾ ਦੇ ਪਿੰਡ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਹੈ, ਜੋ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਦੋਸ਼ੀ ਦੀ ਪਛਾਣ ਸਤਬੀਰ ਸਿੰਘ ਵਜੋਂ ਹੋਈ ਹੈ।

ਸਤਬੀਰ ਤੇ ਆਪਣੇ ਫਾਰਚੂਨਰ 'ਤੇ ਨਿਸ਼ਾਨੇਬਾਜ਼ਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਲਗਾ ਹੈ। ਸਤਬੀਰ ਨੂੰ ਲਾਰੇਂਸ ਬਿਸ਼ਨੋਈ ਦੇ ਇਸ਼ਾਰੇ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਲਾਰੇਂਸ ਬਿਸ਼ਨੋਈ ਨੇ ਅੰਮ੍ਰਿਤਸਰ ਪੁਲਿਸ ਦੇ ਸਾਹਮਣੇ ਵੱਡੇ ਖੁਲਾਸੇ ਕੀਤੇ ਹਨ। ਨਾਲ ਹੀ ਦਸ ਦਈਏ ਕਿ ਰਾਣਾ ਕੰਦੋਵਾਲੀਆ ਕਤਲ ਕੇਸ 'ਚ ਲਾਰੈਂਸ ਬਿਸ਼ਨੋਈ 8 ਦਿਨ ਦੇ ਰਿਮਾਂਡ 'ਤੇ ਹੈ। 

Get the latest update about SIDHU MUSE WALA, check out more about SIDHU MOSE WALA MURDER, SHARP SHOOTER & PUNJAB NEWS

Like us on Facebook or follow us on Twitter for more updates.