ਕਿਸਾਨੀ ਸੰਘਰਸ਼ ਵਿਚ ਇਕ ਹੋਰ ਨੌਜਵਾਨ ਦੀ ਮੌਤ, ਰਾਮਪੁਰ ਛੰਨਾ ਵਿਚ ਸੋਗ

ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨਾਂ ਵਲੋਂ ਵੱਡੀ ਪੱਧਰ ’ਤੇ ਧਰ...

ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨਾਂ ਵਲੋਂ ਵੱਡੀ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚਲ ਰਹੇ ਇਸ ਕਿਸਾਨੀ ਸੰਘਰਸ਼ ’ਚ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਗਏ ਸੰਗਰੂਰ ਜ਼ਿਲ੍ਹੇ ਦੇ ਰਾਮਪੁਰ ਛੰਨਾਂ ਦੇ 31 ਸਾਲਾ ਨੌਜਵਾਨ ਕਿਸਾਨ ਸੰਦੀਪ ਸ਼ਰਮਾ ਦੀ ਅੱਜ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਲੱਗਦੇ ਸਾਰ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।  

ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਸੰਦੀਪ ਸ਼ਰਮਾ ਇੱਕ ਫਰਵਰੀ ਨੂੰ ਹੀ ਪਿੰਡ ਦੇ ਕੁਝ ਵਿਅਕਤੀਆਂ ਨਾਲ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਗਿਆ ਸੀ। ਇਸ ਸੰਘਰਸ਼ ’ਚ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਹ ਸ਼ਹਾਦਤ ਦਾ ਜਾਮ ਪੀ ਗਿਆ। ਮ੍ਰਿਤਕ ਸੰਦੀਪ ਕਿਸਾਨੀ ਅੰਦੋਲਨ ’ਚ ਅਹਿਮ ਭੂਮਿਕਾ ਨਿਭਾ ਰਿਹਾ ਸੀ। 

Get the latest update about Farmer protest, check out more about youth dies & Rampur Channa

Like us on Facebook or follow us on Twitter for more updates.