ਵਿਧਾਨ ਸਭਾ 'ਚ ਅੱਜ ਹੋਵੇਗਾ CAA ਵਿਰੋਧੀ ਮਤਾ ਪਾਸ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਾਗਰਿਕਤਾ ਸੋਧ ਕਾਨੂੰਨ (CAA), ਐੱਨਆਰਸੀ ਅਤੇ ਐੱਨਪੀਆਰ ਨੂੰ ਲੈ ਕੇ ...

ਨਵੀਂ ਦਿੱਲੀ — ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਾਗਰਿਕਤਾ ਸੋਧ ਕਾਨੂੰਨ (CAA), ਐੱਨਆਰਸੀ ਅਤੇ ਐੱਨਪੀਆਰ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਹੋਰ ਵੀ ਜ਼ਿਆਦਾ ਵਧਾ ਦਿੱਤਾ ਹੈ। ਦੱਸ ਦੱਈਏ ਕੁਝ ਦਿਨ ਪਹਿਲਾਂ ਉਨ੍ਹਾਂ ਕੋਲਕਾਤਾ ਦੀਆਂ ਸੜਕਾਂ 'ਤੇ ਇਸ ਦੇ ਵਿਰੋਧ 'ਚ ਪੈਦਲ ਮਾਰਚ ਵੀ ਕੀਤਾ ਸੀ। ਹੁਣ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਸੀਏਏ ਵਿਰੋਧੀ ਪ੍ਰਸਤਾਵ ਲਿਆਉਣ ਦੀਆਂ ਤਿਆਰੀਆਂ ਚ ਹੈ।ਪੱਛਮੀ ਬੰਗਾਲ ਵਿਧਾਨ ਸਭਾ 'ਚ ਇਸ ਬਾਰੇ ਪ੍ਰਸਤਾਵ ਅੱਜ ਪੇਸ਼ ਕੀਤਾ ਜਾਵੇਗਾ।ਪੱਛਮੀ ਬੰਗਾਲ ਤੋਂ ਪਹਿਲਾਂ ਕੇਰਲ, ਪੰਜਾਬ ਤੇ ਰਾਜਸਥਾਨ 'ਚ CAA ਵਿਰੋਧੀ ਪ੍ਰਸਤਾਵ ਪਾਸ ਹੋ ਚੁੱਕੇ ਹਨ।ਇਸ ਤੋਂ ਪਹਿਲਾਂ ਕੁਮਾਰੀ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਐੱਨਪੀਆਰ, ਐੱਨਆਰਸੀ ਤੇ ਨਾਗਰਿਕਤਾ ਸੋਧ ਕਾਨੂੰਨ ਇੱਕ–ਦੂਜੇ ਨਾਲ ਜੁੜੇ ਹਨ ਤੇ ਰਾਜਾਂ ਨੂੰ ਇਸ ਨੁੰ ਵਾਪਸ ਕਰਨ ਲਈ ਪ੍ਰਸਤਾਵ ਪਾਸ ਕਰਨਾ  ਚਾਹੀਦਾ ਹੈ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਹਿਲਾਂ ਹੀ ਸਾਫ਼ ਕੀਤਾ ਸੀ ਕਿ ਪੱਛਮੀ ਬੰਗਾਲ ਦੀ ਵਿਧਾਨ ਸਭਾ 'ਚ ਵੀ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਸਤਾਵ ਪਾਸ ਕੀਤਾ ਜਾਵੇਗਾ।ਉਨ੍ਹਾਂ ਕਿਹਾ ਸੀ ਕਿ ਮੈਂ ਸਾਰੇ ਰਾਜਾਂ ਵਿੱਚ ਐੱਨਪੀਆਰ ਦੀ ਕਵਾਇਦ 'ਚ ਸ਼ਾਮਲ ਨਾ ਹੋਣ ਦੀ ਅਪੀਲ ਕਰਦੀ ਹਾਂ ਕਿਉਂਕਿ ਹਾਲਾਤ ਬਹੁਤ ਮਾੜੇ ਹਨ।ਮਮਤਾ ਬੈਨਰਜੀ ਨੇ ਭਾਜਪਾ ਦੀ ਹਕੂਮਤ ਵਾਲੇ ਉੱਤਰ–ਪੂਰਬੀ ਸੁਬਿਆਂ ਤ੍ਰਿਪੁਰਾ, ਆਸਾਮ, ਮਣੀਪੁਰ ਤੇ ਅਰੁਣਾਚਲ ਪ੍ਰਦੇਸ਼ ਅਤੇ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਸੁਬਿਆਂ ਨੂੰ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਰੇ ਸੂਬੇ NPR ਨੂੰ ਆਪਣੇ ਰਾਜ ਵਿੱਚ ਲਾਗੂ ਕਰਨ ਤੋਂ ਪਹਿਲਾਂ ਇਸ ਨੁੰ ਚੰਗੀ ਤਰ੍ਹਾਂ ਪੜ੍ਹਨ ਤੇ ਫਿਰ ਹੀ ਕਾਨੂੰਨ ਲਾਗੂ ਕਰਨ ਨੂੰ ਲੈ ਕੇ ਕਿਸੇ ਨਤੀਜੇ 'ਤੇ ਪੁੱਜਣ।

Get the latest update about True Scoop News, check out more about News In Punjabi, National News, Anti CAA & Resolution

Like us on Facebook or follow us on Twitter for more updates.